Bible 2 India Mobile
[VER] : [PUNJABI]     [PL]  [PB] 
 <<  1 Timothy 2 >> 

1ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ ।

2ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ ।

3ਸਾਡੇ ਮੁਕਤੀਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ ।

4ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ ।

5ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ ।

6ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ ।

7ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ । ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ ।

8ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ ।

9ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ ।

10ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ ।

11ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ ।

12ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ ।

13ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ ।

14ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ ।

15ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ , ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ ।



 <<  1 Timothy 2 >> 


Bible2india.com
© 2010-2024
Help
Single Panel

Laporan Masalah/Saran