Bible 2 India Mobile
[VER] : [PUNJABI]     [PL]  [PB] 
 <<  1 Timothy 3 >> 

1ਇਹ ਬਚਨ ਸੱਚ ਹੈ ਕਿ ਜੇ ਕੋਈ ਨਿਗਾਹਬਾਨ ਦੀ ਪਦਵੀ ਨੂੰ ਚਾਹੁੰਦਾ ਹੈ, ਉਹ ਚੰਗੇ ਕੰਮ ਨੂੰ ਚਾਹੁੰਦਾ ਹੈ ।

2ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,

3ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।

4ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ ।

5ਜੇ ਕੋਈ ਆਪਣੇ ਹੀ ਘਰ ਦਾ ਪ੍ਰਬੰਧ ਕਰਨਾ ਨਾ ਜਾਣਦਾ ਹੋਵੇ, ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿਵੇਂ ਕਰੇਗਾ ?

6ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ ।

7ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫਾਹੀ ਵਿੱਚ ਨਾ ਫਸ ਜਾਵੇ ।

8ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ ।

9ਪਰ ਵਿਸ਼ਵਾਸ ਦੇ ਭੇਤ ਨੂੰ ਸ਼ੁੱਧ ਵਿਵੇਕ ਨਾਲ ਮੰਨਣ ।

10ਅਤੇ ਇਹ ਵੀ ਪਹਿਲਾਂ ਪਰਖੇ ਜਾਣ, ਜੇ ਨਿਰਦੋਸ਼ ਨਿੱਕਲਣ ਤਾਂ ਫੇਰ ਸੇਵਕਾਈ ਕਰਨ ।

11ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ ।

12ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ, ਆਪਣਿਆਂ ਬੱਚਿਆਂ ਅਤੇ ਆਪਣੇ ਘਰਾਂ ਦਾ ਚੰਗੀ ਤਰ੍ਹਾਂ ਨਾਲ ਪ੍ਰੰਬੰਧ ਕਰਨ ਵਾਲੇ ਹੋਣ ।

13ਕਿਉਂਕਿ ਜਿਹਨਾਂ ਨੇ ਸੇਵਕਾਈ ਦਾ ਕੰਮ ਚੰਗੀ ਤਰ੍ਹਾਂ ਨਾਲ ਕੀਤਾ, ਉਹ ਆਪਣੇ ਲਈ ਚੰਗੀ ਪਦਵੀ ਅਤੇ ਵੱਡੀ ਦਲੇਰੀ ਉਸ ਵਿਸ਼ਵਾਸ ਵਿੱਚ ਪ੍ਰਾਪਤ ਕਰਦੇ ਹਨ ਜਿਹੜੀ ਮਸੀਹ ਯਿਸੂ ਉੱਤੇ ਹੈ ।

14ਭਾਵੇਂ ਮੈਨੂੰ ਤੇਰੇ ਕੋਲ ਛੇਤੀ ਆਉਣ ਦੀ ਆਸ ਹੈ, ਫਿਰ ਵੀ ਮੈਂ ਤੈਨੂੰ ਇਹ ਗੱਲਾਂ ਲਿਖਦਾ ਹਾਂ ।

15ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ।

16ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ ।



 <<  1 Timothy 3 >> 


Bible2india.com
© 2010-2024
Help
Single Panel

Laporan Masalah/Saran