Bible 2 India Mobile
[VER] : [PUNJABI]     [PL]  [PB] 
 <<  The Song of Songs 7 >> 

1ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ ।

2ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ ।

3ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ ।

4ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ । ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸਕ ਵੱਲ ਹੈ ।

5ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ ।

6ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨ ਮੋਹਣੀ ਹੈਂ !

7ਤੇਰਾ ਕੱਦ ਖਜੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ ।

8ਮੈਂ ਆਖਿਆ, ਮੈਂ ਇਸ ਖਜੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ ।

9ਤੇਰਾ ਮੂੰਹ ਚੰਗੀ ਮਧ ਵਰਗਾ ਹੈ ਜਿਹੜੀ ਮੇਰੇ ਬਾਲਮ ਲਈ ਸਿੱਧੀ ਚੱਲੀ ਜਾਂਦੀ ਹੈ, ਅਤੇ ਸੌਣ ਵਾਲਿਆਂ ਦੇ ਬੁੱਲਾਂ ਉੱਤੇ ਸਰਕ ਜਾਂਦੀ ਹੈ ।

10ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ ।

11ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ ।

12ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ ।

13ਦੁਦਾਫਲ ਸੁਗੰਧ ਦਿੰਦੇ ਹਨ ਅਤੇ ਸਾਡੇ ਦਰਵਾਜ਼ਿਆਂ ਉੱਤੇ ਸਾਰੇ ਮਿੱਠੇ ਫਲ ਹਨ, ਨਵੇਂ ਅਤੇ ਪੁਰਾਣੇ ਵੀ । ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ ।



 <<  The Song of Songs 7 >> 


Bible2india.com
© 2010-2024
Help
Single Panel

Laporan Masalah/Saran