Bible 2 India Mobile
[VER] : [PUNJABI]     [PL]  [PB] 
 <<  Malachi 4 >> 

1ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।

2ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।

3ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।

4ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਉਨ੍ਹਾਂ ਬਿਧੀਆਂ ਅਤੇ ਨਿਆਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ ।

5ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ

6ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆ ਨਾਸ਼ ਕਰਾਂ !



 <<  Malachi 4 >> 


Bible2india.com
© 2010-2024
Help
Single Panel

Laporan Masalah/Saran