Bible 2 India Mobile
[VER] : [PUNJABI]     [PL]  [PB] 
 <<  Psalms 128 >> 

1ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ !

2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ ।

3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ ।

4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ ।

5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,

6ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ ! ਇਸਰਾਏਲ ਉੱਤੇ ਸਲਾਮਤੀ ਹੋਵੇ ।



 <<  Psalms 128 >> 


Bible2india.com
© 2010-2024
Help
Single Panel

Laporan Masalah/Saran