Bible 2 India Mobile
[VER] : [PUNJABI]     [PL]  [PB] 
 <<  1 Corinthians 1 >> 

1ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਸੋਸਥਨੇਸ ਵੱਲੋਂ,

2ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ ।

3ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l

4ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ।

5ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ ।

6ਜਿਵੇਂ ਮਸੀਹ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ ।

7ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ ।

8ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ ।

9ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ ।

10ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ ।

11ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ ।

12ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ” ।

13ਭਲਾ, ਕੀ ਮਸੀਹ ਵੰਡਿਆ ਹੋਇਆ ਹੈ ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ ?

14ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ ।

15ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ ।

16ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ । ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੋ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ ।

17ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ ।

18ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ ।

19ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ ।

20ਕਿੱਥੇ ਬੁੱਧਵਾਨ ? ਕਿੱਥੇ ਉਪਦੇਸ਼ਕ ? ਕਿੱਥੇ ਇਸ ਜੁੱਗ ਦਾ ਵਿਵਾਦੀ ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ ? ।

21ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ ।

22ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ ।

23ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ । ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ ।

24ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ ।

25ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ ।

26ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ ।

27ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ ।

28ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ ।

29ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ ।

30ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ ।

31ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ ।


  Share Facebook  |  Share Twitter

 <<  1 Corinthians 1 >> 


Bible2india.com
© 2010-2024
Help
Dual Panel

Laporan Masalah/Saran