Bible 2 India Mobile
[VER] : [PUNJABI]     [PL]  [PB] 
 <<  1 Thessalonians 2 >> 

1ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ ।

2ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫਿਲਿਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ ।

3ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ ।

4ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ ।

5ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ ।

6ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ ।

7ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ ।

8ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ ।

9ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ ।

10ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ ।

11ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ ।

12ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ ।

13ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ ।

14ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ ।

15ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ ।

16ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ ! ।

17ਪਰ ਹੇ ਭਰਾਵੋ, ਅਸੀਂ ਜੋ ਥੋੜ੍ਹਾ ਚਿਰ ਤੁਹਾਡੇ ਤੋਂ ਵਿਛੜੇ ਰਹੇ, ਮਨ ਕਰਕੇ ਨਹੀਂ ਪਰ ਦੇਹ ਕਰਕੇ, ਅਸੀਂ ਵੱਡੀ ਲਾਲਸਾ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ ।

18ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ ।

19ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ ?

20ਕਿਉਂ ਜੋ ਤੁਸੀਂ ਸਾਡੇ ਪਰਤਾਪ ਅਤੇ ਅਨੰਦ ਦਾ ਕਾਰਨ ਹੋ ।


  Share Facebook  |  Share Twitter

 <<  1 Thessalonians 2 >> 


Bible2india.com
© 2010-2024
Help
Dual Panel

Laporan Masalah/Saran