Bible 2 India Mobile
[VER] : [PUNJABI]     [PL]  [PB] 
 <<  1 Timothy 4 >> 

1ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ ।

2ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ ।

3ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ ।

4ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ ।

5ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਹੋ ਜਾਂਦੀ ਹੈ ।

6ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ ।

7ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ ।

8ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ ।

9ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ।

10ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ ।

11ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ ।

12ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ , ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ ।

13ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ ।

14ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ ।

15ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ ।

16ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ ।


  Share Facebook  |  Share Twitter

 <<  1 Timothy 4 >> 


Bible2india.com
© 2010-2024
Help
Dual Panel

Laporan Masalah/Saran