Bible 2 India Mobile
[VER] : [PUNJABI]     [PL]  [PB] 
 <<  2 Chronicles 27 >> 

1ਯੋਥਾਮ ਪੰਝੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ । ਉਹ ਦੀ ਮਾਤਾ ਦਾ ਨਾਮ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ

2ਉਹ ਸੱਭੋ ਕੁਝ ਜੋ ਉਹ ਦੇ ਪਿਉ ਉਜ਼ੀਯਾਹ ਨੇ ਕੀਤਾ ਸੀ ਉਵੇਂ ਹੀ ਉਹ ਨੇ ਵੀ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ

3ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਦਰ ਬਣਾਇਆ ਅਤੇ ਓਫਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ

4ਉਸ ਨੇ ਯਹੂਦਾਹ ਦੇ ਪਹਾੜ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ

5ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ

6ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ

7ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ

8ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ

9ਅਤੇ ਯੋਥਾਮ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਹ ਦਾ ਪੁੱਤਰ ਆਹਾਜ਼ ਉਹ ਦੇ ਥਾਂ ਰਾਜ ਕਰਨ ਲੱਗਾ ।


  Share Facebook  |  Share Twitter

 <<  2 Chronicles 27 >> 


Bible2india.com
© 2010-2024
Help
Dual Panel

Laporan Masalah/Saran