Bible 2 India Mobile
[VER] : [PUNJABI]     [PL]  [PB] 
 <<  2 Chronicles 31 >> 

1ਜਦ ਇਹ ਸਭ ਕੁੱਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਸਗੋਂ ਅਫਰਈਮ ਅਤੇ ਮਨੱਸ਼ਹ ਦੇ ਵੀ ਥੰਮਾਂ ਨੂੰ ਟੋਟੇ-ਟੋਟੇ ਕੀਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਸਥਾਨਾ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੱਕ ਕਿ ਉਨ੍ਹਾਂ ਸਾਰਿਆਂ ਨੂੰ ਖਤਮ ਕਰ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ

2ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਖੜ੍ਹਾ ਕੀਤਾ, ਹਰ ਇੱਕ ਨੂੰ ਉਸ ਦੀ ਸੇਵਾ ਅਨੁਸਾਰ ਅਰਥਾਤ ਜਾਜਕਾਂ ਅਤੇ ਲੇਵੀਆਂ ਨੂੰ ਭੇਟਾਂ ਲਈ ਸੁੱਖ ਸਾਂਦ ਦੀਆਂ ਭੇਟਾਂ ਲਈ ਸੇਵਾ ਅਤੇ ਧੰਨਵਾਦ ਅਤੇ ਉਸਤੱਤ ਲਈ ਯਹੋਵਾਹ ਦੇ ਡੇਰੇ ਦੇ ਫਾਟਕਾਂ ਉੱਤੇ ਮੁਕੱਰਰ ਕੀਤਾ

3ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਤੇ ਸਬਤਾਂ ਅਤੇ ਅਮੱਸਿਆ ਅਤੇ ਠਹਿਰਾਏ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਮੁਕੱਰਰ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ

4ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ

5ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ

6ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਹ ਵੀ ਬਲ਼ਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤਾ

7ਉਨ੍ਹਾਂ ਨੇ ਤੀਜੇ ਮਹੀਨੇ ਵਿੱਚ ਢੇਰ ਲਾਉਣੇ ਸ਼ੁਰੂ ਕੀਤੇ ਅਤੇ ਸੱਤਵੇਂ ਮਹੀਨੇ ਵਿੱਚ ਪੂਰੇ ਕਰ ਲਏ

8ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ ।

9ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਉਨ੍ਹਾਂ ਢੇਰਾਂ ਦੇ ਵਿਖੇ ਪੁੱਛਿਆ

10ਤਾਂ ਅਜ਼ਰਯਾਹ ਪ੍ਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਓਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬਖ਼ਸ਼ੀ ਹੈ ਅਤੇ ਉਹੀ ਬਚਿਆ ਹੋਇਆ ਇਹ ਵੱਡਾ ਢੇਰ ਹੈ

11ਤਾਂ ਹਿਜ਼ਕੀਯਾਹ ਨੇ ਹੁਕਮ ਦਿੱਤਾ ਕਿ ਯਹੋਵਾਹ ਦੇ ਭਵਨ ਵਿੱਚ ਕੋਠੜੀਆਂ ਬਣਾਈਆਂ ਜਾਣ ਤਾਂ ਉਨ੍ਹਾਂ ਨੇ ਕੋਠੜੀਆਂ ਬਣਾਈਆਂ

12ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ

13ਯਹੀਏਲ ਅਤੇ ਅਜ਼ਜ਼ਯਾਹ ਅਤੇ ਨਹਥ ਅਤੇ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਤੇ ਏਲੀਏਲ ਅਤੇ ਯਿਸਮਕਯਾਹ ਅਤੇ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ

14ਅਤੇ ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਮੁਕੱਰਰ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ

15ਅਤੇ ਉਹ ਦੇ ਅਧੀਨ ਅਦਨ ਅਤੇ ਮਿਨਯਾਮੀਨ ਅਤੇ ਯੇਸ਼ੂਆ ਅਤੇ ਸ਼ਮਅਯਾਹ ਅਤੇ ਅਮਰਯਾਹ ਅਤੇ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਇਸ ਪਦਵੀ ਉੱਤੇ ਲਗੇ ਹੋਏ ਸਨ ਕਿ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਇਮਾਨਦਾਰੀ ਨਾਲ ਹਿੱਸਾ ਦਿਆ ਕਰਨ

16ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ ਆਪਣੀ ਵਾਰੀ ਤੇ ਆਪਣੀ ਜੁੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ

17ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪਿਉ-ਦਾਦਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ

18ਅਤੇ ਉਨ੍ਹਾਂ ਨੂੰ ਜੋ ਸਾਰੀ ਸਭਾ ਵਿੱਚੋਂ ਆਪਣੇ ਬਾਲਾਂ ਔਰਤਾਂ ਅਤੇ ਪੁੱਤਰਾਂ ਧੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਉਹ ਆਪਣੇ ਮੁਕੱਰਰ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਰਤਾ ਦੇ ਲਈ ਪਵਿੱਤਰ ਕਰਦੇ ਸਨ

19ਅਤੇ ਹਾਰੂਨ ਜਾਜਕ ਦੀ ਵੰਸ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਮ ਦੱਸ ਦਿੱਤੇ ਗਏ ਸਨ ਮੁਕੱਰਰ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ

20ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁੱਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ

21ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ ।


  Share Facebook  |  Share Twitter

 <<  2 Chronicles 31 >> 


Bible2india.com
© 2010-2024
Help
Dual Panel

Laporan Masalah/Saran