Bible 2 India Mobile
[VER] : [PUNJABI]     [PL]  [PB] 
 <<  Daniel 12 >> 

1ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ ।

2ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ ।

3ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ ।

4ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ । ਬਥੇਰੇ ਇਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ ।

5ਤਦ ਮੈਂ ਦਾਨੀਏਲ ਨੇ ਦੇਖਿਆ ਅਤੇ ਕੀ ਵੇਖਦਾ ਹਾਂ, ਜੋ ਦੋ ਹੋਰ ਖੜੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ

6ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਸਾਫ਼ ਕੱਪੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਤੋਂ ਉਹਨਾਂ ਮਨੁੱਖਾਂ ਵਿਚੋਂ ਇੱਕ ਨੇ ਪੁੱਛਿਆ ਕਿ ਇਹ ਅਚਰਜ ਗੱਲਾਂ ਦਾ ਅੰਤ ਕਦੋਂ ਤੱਕ ਹੋਵੇਗਾ ?

7ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਸਾਫ਼ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸੌਂਹ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ ।

8ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ । ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ ?

9ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ ।

10ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ ।

11ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ ।

12ਧੰਨ ਉਹ ਹੈ ਜੋ ਉਡੀਕਦਾ ਹੈ ਅਤੇ ਇੱਕ ਹਜ਼ਾਰ ਤਿੰਨ ਸੌ ਪੈਂਤੀਆਂ ਦਿਨਾਂ ਦੇ ਅੰਤ ਤੱਕ ਪਹੁੰਚਦਾ ਹੈ ।

13ਪਰ ਤੂੰ ਆਪਣੇ ਰਾਹ ਤੁਰਿਆ ਜਾਹ ਜਦੋਂ ਤੱਕ ਅੰਤ ਦਾ ਸਮਾਂ ਨਾ ਆਵੇ ਕਿਉਂ ਜੋ ਤੂੰ ਸੁੱਖ ਪਾਵੇਂਗਾ ਅਤੇ ਆਪਣੀ ਮਿਰਾਸ ਉੱਤੇ ਅੰਤ ਦੇ ਦਿਨਾਂ ਵਿੱਚ ਉੱਠ ਖੜ੍ਹਾ ਹੋਵੇਂਗਾ ।


  Share Facebook  |  Share Twitter

 <<  Daniel 12 >> 


Bible2india.com
© 2010-2024
Help
Dual Panel

Laporan Masalah/Saran