Bible 2 India Mobile
[VER] : [PUNJABI]     [PL]  [PB] 
 <<  Ephesians 2 >> 

1ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ !

2ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ !

3ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ !

4ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ !

5ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ !

6ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ !

7ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ !

8ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ !

9ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ !

10ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ !

11ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ !

12ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !

13ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ !

14ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ !

15ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ !

16ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ !

17ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ !

18ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ !

19ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ !

20ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !

21ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ ।

22ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l


  Share Facebook  |  Share Twitter

 <<  Ephesians 2 >> 


Bible2india.com
© 2010-2024
Help
Dual Panel

Laporan Masalah/Saran