Bible 2 India Mobile
[VER] : [PUNJABI]     [PL]  [PB] 
 <<  Ephesians 3 >> 

1ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ ।

2ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ !

3ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ !

4ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ !

5ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ !

6ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ !

7ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ !

8ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !

9ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ !

10ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ !

11ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ !

12ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ !

13ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ !

14ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ !

15ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ !

16ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ !

17ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,

18ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ !

19ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l

20ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁੱਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ !

21ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ।


  Share Facebook  |  Share Twitter

 <<  Ephesians 3 >> 


Bible2india.com
© 2010-2024
Help
Dual Panel

Laporan Masalah/Saran