Bible 2 India Mobile
[VER] : [PUNJABI]     [PL]  [PB] 
 <<  Ezra 1 >> 

1ਫ਼ਾਰਸ ਦੇ ਰਾਜਾ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਮੂੰਹੋਂ ਬੋਲਿਆ ਗਿਆ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ:

2"ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ ।

3ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ । (ਉਹੋ ਪਰਮੇਸ਼ੁਰ ਹੈ)

4ਅਤੇ ਜੋ ਕੋਈ ਕਿਸੇ ਸਥਾਨ ਵਿੱਚ ਰਹਿ ਗਿਆ ਹੋਵੇ, ਜਿੱਥੇ ਉਸ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ, ਸੋਨਾ, ਧਨ ਤੇ ਪਸ਼ੂ ਦੇ ਕੇ ਉਸ ਦੀ ਸਹਾਇਤਾ ਕਰਨ ਨਾਲ ਹੀ ਉਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਆਪਣੀ ਖੁਸ਼ੀ ਦੀਆਂ ਭੇਟਾਂ ਵੀ ਨਾਲ ਦੇਣ ।"

5ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ

6ਅਤੇ ਉਨ੍ਹਾਂ ਸਾਰਿਆਂ ਨੇ ਜੋ ਉਨ੍ਹਾਂ ਦੇ ਆਲੇ ਦੁਆਲੇ ਰਹਿੰਦੇ ਸਨ, ਖੁਸ਼ੀ ਨਾਲ ਦਿੱਤੀਆਂ ਹੋਈਆਂ ਭੇਟਾਂ ਤੋਂ ਬਿਨ੍ਹਾਂ, ਚਾਂਦੀ ਅਤੇ ਸੋਨੇ ਦੇ ਭਾਂਡੇ ਅਤੇ ਧਨ ਅਤੇ ਪਸ਼ੂ ਅਤੇ ਕੀਮਤੀ ਵਸਤੂਆਂ ਦੇ ਕੇ ਉਨ੍ਹਾਂ ਦੇ ਹੱਥ ਤਕੜੇ ਕੀਤੇ ।

7ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ ।

8ਇਹਨਾਂ ਭਾਂਡਿਆਂ ਨੂੰ, ਫ਼ਾਰਸ ਦੇ ਰਾਜਾ ਕੋਰਸ਼ ਨੇ ਮਿਥਰਦਾਥ ਖ਼ਜ਼ਾਨਚੀ ਦੇ ਦੁਆਰਾ ਕਢਵਾਇਆ ਅਤੇ ਗਿਣ ਕੇ ਯਹੂਦਾਹ ਦੇ ਰਾਜਕੁਮਾਰ ਸ਼ੇਸ਼ਬੱਸਰ ਨੂੰ ਦੇ ਦਿੱਤਾ

9ਅਤੇ ਉਨ੍ਹਾਂ ਦੀ ਗਿਣਤੀ ਇਹ ਸੀ - ਸੋਨੇ ਦੇ ਤੀਹ ਥਾਲ, ਚਾਂਦੀ ਦੇ ਇੱਕ ਹਜ਼ਾਰ ਥਾਲ ਅਤੇ ਉਨੱਤੀ ਛੁਰੀਆਂ,

10ਸੋਨੇ ਦੇ ਤੀਹ ਕਟੋਰਾਦਾਨ, ਚਾਂਦੀ ਦੇ ਇੱਕੋ ਜਿਹੇ ਚਾਰ ਸੌ ਦਸ ਕੌਲੇ ਅਤੇ ਦੂਜੇ ਭਾਂਡੇ ਇੱਕ ਹਜ਼ਾਰ ।

11ਕੁੱਲ ਮਿਲਾ ਕੇ, ਸੋਨੇ ਅਤੇ ਚਾਂਦੀ ਦੇ ਸਾਰੇ ਭਾਂਡੇ, ਪੰਜ ਹਜ਼ਾਰ ਚਾਰ ਸੌ ਸਨ । ਸ਼ੇਸ਼ਬੱਸਰ ਇਨ੍ਹਾਂ ਸਾਰਿਆਂ ਭਾਂਡਿਆਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਗ਼ੁਲਾਮਾਂ ਨਾਲ ਲੈ ਆਇਆ ।


  Share Facebook  |  Share Twitter

 <<  Ezra 1 >> 


Bible2india.com
© 2010-2024
Help
Dual Panel

Laporan Masalah/Saran