Bible 2 India Mobile
[VER] : [PUNJABI]     [PL]  [PB] 
 <<  Judges 14 >> 

1ਸਮਸੂਨ ਤਿਮਨਾਥ ਵੱਲ ਗਿਆ ਅਤੇ ਤਿਮਨਾਥ ਵਿੱਚ ਫ਼ਲਿਸਤੀਆਂ ਦੀਆਂ ਧੀਆਂ ਵਿੱਚੋਂ ਉਸ ਨੇ ਇੱਕ ਜੁਆਨ ਇਸਤਰੀ ਨੂੰ ਵੇਖਿਆ ।

2ਤਦ ਉਸ ਨੇ ਵਾਪਿਸ ਜਾ ਕੇ ਆਪਣੇ ਮਾਤਾ-ਪਿਤਾ ਨੂੰ ਦੱਸਿਆ, "ਤਿਮਨਾਥ ਵਿੱਚ ਫ਼ਲਿਸਤੀਆਂ ਦੀਆਂ ਧੀਆਂ ਵਿੱਚੋਂ ਮੈਂ ਇੱਕ ਇਸਤਰੀ ਨੂੰ ਵੇਖਿਆ ਹੈ, ਹੁਣ ਤੁਸੀਂ ਉਸ ਨਾਲ ਮੇਰਾ ਵਿਆਹ ਕਰਾ ਦਿਉ ।"

3ਤਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕਿਹਾ, "ਭਲਾ, ਤੇਰੇ ਰਿਸ਼ਤੇਦਾਰਾਂ ਦੀਆਂ ਧੀਆਂ ਵਿੱਚ ਅਤੇ ਸਾਡੇ ਸਾਰੇ ਲੋਕਾਂ ਵਿੱਚ ਕੋਈ ਇਸਤਰੀ ਨਹੀਂ ਹੈ, ਜੋ ਤੂੰ ਅਸੁੰਨਤੀ ਫ਼ਲਿਸਤੀਆਂ ਦੀ ਇਸਤਰੀ ਨਾਲ ਵਿਆਹ ਕਰਾਉਣ ਚਾਹੁੰਦਾ ਹੈਂ ? " ਸਮਸੂਨ ਨੇ ਆਪਣੇ ਪਿਤਾ ਨੂੰ ਕਿਹਾ, "ਮੇਰਾ ਵਿਆਹ ਉਸੇ ਨਾਲ ਹੀ ਕਰਾ ਦਿਉ, ਕਿਉਂ ਜੋ ਉਹ ਮੈਨੂੰ ਚੰਗੀ ਲੱਗਦੀ ਹੈ ।"

4ਪਰ ਉਸ ਦੇ ਮਾਤਾ-ਪਿਤਾ ਨਾ ਸਮਝ ਸਕੇ ਕਿ ਇਹ ਗੱਲ ਯਹੋਵਾਹ ਦੇ ਵੱਲੋਂ ਸੀ, ਜੋ ਫ਼ਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਬਹਾਨਾ ਲੱਭਦਾ ਸੀ । ਉਸ ਸਮੇਂ ਫ਼ਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ ।

5ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਥ ਵੱਲ ਗਿਆ ਅਤੇ ਜਦ ਤਿਮਨਾਥ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ ।

6ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਸ ਦੇ ਹੱਥ ਵਿੱਚ ਕੁਝ ਵੀ ਨਹੀਂ ਸੀ, ਤਾਂ ਵੀ ਉਸ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਦਿੱਤਾ ਜਿਵੇਂ ਕੋਈ ਮੇਮਣੇ ਨੂੰ ਪਾੜਦਾ ਹੈ । ਅਤੇ ਉਸਨੇ ਆਪਣਾ ਇਹ ਕੰਮ ਜੋ ਉਸ ਨੇ ਕੀਤਾ ਸੀ, ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਨਾ ਦੱਸਿਆ ।

7ਫੇਰ ਉਸਨੇ ਜਾ ਕੇ ਉਸ ਇਸਤਰੀ ਨਾਲ ਗੱਲਾਂ ਕੀਤੀਆਂ ਅਤੇ ਉਹ ਸਮਸੂਨ ਨੂੰ ਚੰਗੀ ਲੱਗੀ ।

8ਕੁਝ ਦਿਨਾਂ ਬਾਅਦ ਉਹ ਉਸ ਨੂੰ ਵਿਆਹੁਣ ਲਈ ਗਿਆ ਅਤੇ ਉਸ ਬਬਰ ਸ਼ੇਰ ਦੀ ਲੋਥ ਵੇਖਣ ਲਈ ਰਾਹ ਤੋਂ ਇੱਕ ਪਾਸੇ ਨੂੰ ਮੁੜ ਗਿਆ ਅਤੇ ਵੇਖੋ, ਉੱਥੇ ਬਬਰ ਸ਼ੇਰ ਦੀ ਲੋਥ ਵਿੱਚ ਸ਼ਹਿਦ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਦ ਵੀ ਸੀ ।

9ਤਦ ਉਸ ਨੇ ਉਸ ਵਿੱਚੋਂ ਕੁਝ ਸ਼ਹਿਦ ਲਿਆ ਅਤੇ ਉਸ ਨੂੰ ਹੱਥ ਵਿੱਚ ਫੜ ਕੇ ਖਾਂਦਾ-ਖਾਂਦਾ ਆਪਣੇ ਮਾਤਾ-ਪਿਤਾ ਕੋਲ ਆਇਆ ਅਤੇ ਉਨ੍ਹਾਂ ਨੂੰ ਵੀ ਕੁਝ ਦਿੱਤਾ ਅਤੇ ਉਨ੍ਹਾਂ ਨੇ ਵੀ ਖਾਧਾ ਪਰ ਉਸ ਉਨ੍ਹਾਂ ਨੂੰ ਇਹ ਨਾ ਦੱਸਿਆ ਕਿ ਮੈਂ ਇਹ ਸ਼ਹਿਦ ਬਬਰ ਸ਼ੇਰ ਦੀ ਲੋਥ ਵਿੱਚੋਂ ਕੱਢਿਆ ਹੈ ।

10ਫਿਰ ਸਮਸੂਨ ਦਾ ਪਿਤਾ ਉਸ ਇਸਤਰੀ ਦੇ ਘਰ ਗਿਆ ਅਤੇ ਉੱਥੇ ਸਮਸੂਨ ਨੇ ਦਾਵਤ ਦਿੱਤੀ ਕਿਉਂ ਜੋ ਉੱਥੇ ਜੁਆਨਾਂ ਦੀ ਇਹੋ ਰੀਤ ਸੀ ।

11ਤਦ ਅਜਿਹਾ ਹੋਇਆ ਕਿ ਜਦ ਉੱਥੋਂ ਦੇ ਲੋਕਾਂ ਨੇ ਸਮਸੂਨ ਨੂੰ ਵੇਖਿਆ ਤਾਂ ਉਸ ਦੇ ਨਾਲ ਰਹਿਣ ਲਈ ਤੀਹ ਸਾਥੀਆਂ ਨੂੰ ਲਿਆਏ ।

12ਸਮਸੂਨ ਨੇ ਉਨ੍ਹਾਂ ਨੂੰ ਕਿਹਾ, "ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ,

13ਅਤੇ ਜੇਕਰ ਤੁਸੀਂ ਨਾ ਦੱਸ ਸਕੋ ਤਾਂ ਤੁਹਾਨੂੰ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਮੈਨੂੰ ਦੇਣੇ ਪੈਣਗੇ ।" ਉਨ੍ਹਾਂ ਨੇ ਕਿਹਾ, "ਆਪਣੀ ਬੁਝਾਰਤ ਤਾਂ ਪਾ ਜੋ ਅਸੀਂ ਸੁਣੀਏ ।"

14ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, - "ਖਾਣ ਵਾਲੇ ਵਿੱਚੋਂ ਭੋਜਨ ਨਿੱਕਲਿਆ, ਅਤੇ ਤਕੜੇ ਵਿੱਚੋਂ ਮਿਠਾਸ" ਤਿੰਨ ਦਿਨਾਂ ਦੇ ਵਿੱਚ ਉਹ ਇਸ ਬੁਝਾਰਤ ਨੂੰ ਨਾ ਬੁੱਝ ਸਕੇ ।

15ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਪਤਨੀ ਨੂੰ ਕਿਹਾ, "ਆਪਣੇ ਪਤੀ ਨੂੰ ਫੁਸਲਾ ਤਾਂ ਜੋ ਉਹ ਬੁਝਾਰਤ ਦਾ ਅਰਥ ਸਾਨੂੰ ਦੱਸੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਤਾ ਦੇ ਘਰ ਨੂੰ ਅੱਗ ਨਾਲ ਸਾੜ ਦਿਆਂਗੇ । ਭਲਾ, ਤੁਸੀਂ ਇਸੇ ਵਾਸਤੇ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਉਹ ਤੁਸੀਂ ਆਪਣਾ ਕਰ ਲਉ ? "

16ਤਦ ਸਮਸੂਨ ਦੀ ਪਤਨੀ ਉਸ ਦੇ ਅੱਗੇ ਰੋ ਕੇ ਕਹਿਣ ਲੱਗੀ, "ਤੂੰ ਮੇਰੇ ਨਾਲ ਪਿਆਰ ਨਹੀਂ ਕਰਦਾ ਸਗੋਂ ਵੈਰ ਹੀ ਰੱਖਦਾ ਹੈਂ । ਤੂੰ ਮੇਰੇ ਲੋਕਾਂ ਦੇ ਅੱਗੇ ਇੱਕ ਬੁਝਾਰਤ ਪਾਈ ਅਤੇ ਮੈਨੂੰ ਉਸਦਾ ਅਰਥ ਦੱਸਿਆ ਵੀ ਨਹੀਂ ।" ਉਸ ਨੇ ਉੱਤਰ ਦਿੱਤਾ, "ਵੇਖ, ਮੈਂ ਆਪਣੇ ਮਾਤਾ-ਪਿਤਾ ਨੂੰ ਵੀ ਨਹੀਂ ਦੱਸੀ, ਤਾਂ ਭਲਾ, ਮੈਂ ਤੈਨੂੰ ਦੱਸਾਂ ? "

17ਦਾਵਤ ਦੇ ਸੱਤਾਂ ਦਿਨਾਂ ਵਿੱਚ ਉਹ ਉਸ ਦੇ ਅੱਗੇ ਰੋਂਦੀ ਰਹੀ ਅਤੇ ਸੱਤਵੇਂ ਦਿਨ ਅਜਿਹਾ ਹੋਇਆ ਕਿ ਸਮਸੂਨ ਨੇ ਉਹ ਨੂੰ ਬੁਝਾਰਤ ਦਾ ਅਰਥ ਦੱਸ ਦਿੱਤਾ ਕਿਉਂ ਜੋ ਉਹ ਨੇ ਉਸ ਨੂੰ ਬਹੁਤ ਤੰਗ ਕੀਤਾ ਹੋਇਆ ਸੀ । ਤਦ ਉਸ ਨੇ ਜਾ ਕੇ ਆਪਣੇ ਲੋਕਾਂ ਨੂੰ ਦੱਸ ਦਿੱਤਾ ।

18ਅਤੇ ਸੱਤਵੇਂ ਦਿਨ ਸੂਰਜ ਢੱਲਣ ਤੋਂ ਪਹਿਲਾਂ ਉਸ ਸ਼ਹਿਰ ਦੇ ਲੋਕਾਂ ਨੇ ਸਮਸੂਨ ਨੂੰ ਕਿਹਾ, - "ਸ਼ਹਿਦ ਨਾਲੋਂ ਮਿੱਠਾ ਕੀ ਹੈ, ਅਤੇ ਬਬਰ ਸ਼ੇਰ ਨਾਲੋਂ ਤਕੜਾ ਕੌਣ ਹੈ ? " ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, - "ਜੇਕਰ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਤਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ !"

19ਫੇਰ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਸਮਸੂਨ ਦੇ ਉੱਤੇ ਆਇਆ ਅਤੇ ਉਸ ਨੇ ਅਸ਼ਕਲੋਨ ਨੂੰ ਜਾ ਕੇ ਉਨ੍ਹਾਂ ਦੇ ਤੀਹ ਮਨੁੱਖ ਮਾਰੇ ਅਤੇ ਉਨ੍ਹਾਂ ਦੇ ਕੱਪੜੇ ਉਤਾਰ ਕੇ ਉਹੋ ਕੱਪੜੇ ਬੁਝਾਰਤ ਬੁੱਝਣ ਵਾਲਿਆਂ ਨੂੰ ਦੇ ਦਿੱਤੇ । ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਹ ਆਪਣੇ ਪਿਤਾ ਦੇ ਘਰ ਨੂੰ ਵਾਪਿਸ ਚਲਾ ਗਿਆ ।

20ਪਰ ਸਮਸੂਨ ਦੀ ਪਤਨੀ ਉਸ ਦੇ ਇੱਕ ਮਿੱਤਰ ਨੂੰ ਦੇ ਦਿੱਤੀ ਗਈ, ਜੋ ਵਿਆਹ ਵਿੱਚ ਉਸ ਦਾ ਸਾਥੀ ਸੀ ।


  Share Facebook  |  Share Twitter

 <<  Judges 14 >> 


Bible2india.com
© 2010-2024
Help
Dual Panel

Laporan Masalah/Saran