Bible 2 India Mobile
[VER] : [PUNJABI]     [PL]  [PB] 
 <<  Hebrews 13 >> 

1ਭਾਈਚਾਰੇ ਦਾ ਪਿਆਰ ਬਣਿਆ ਰਹੇ ।

2ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ ।

3ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ ।

4ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।

5ਤੁਸੀਂ ਮਾਇਆ ਦੇ ਲੋਭ ਤੋਂ ਦੂਰ ਰਹੋ । ਜੋ ਕੁੱਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ ।

6ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰੇਗਾ ? ।

7ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ । ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ ।

8ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ ।

9ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁੱਝ ਲਾਭ ਨਾ ਹੋਇਆ ।

10ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ ।

11ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ ।

12ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ ।

13ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ ।

14ਕਿਉਂ ਜੋ ਸਾਡਾ ਇੱਥੇ ਕੋਈ ਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ ।

15ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ ।

16ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ ।

17ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।

18ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ ।

19ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਂਵਾਂ ।

20ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ

21ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁੱਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ ! । ਆਮੀਨ ।

22ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ ।

23ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ । ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ ।

24ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ । ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ ।

25ਤੁਹਾਡੇ ਸਾਰਿਆਂ ਉੱਤੇ ਕਿਰਪਾ ਹੁੰਦੀ ਰਹੇ । ਆਮੀਨ ।


  Share Facebook  |  Share Twitter

 <<  Hebrews 13 >> 


Bible2india.com
© 2010-2024
Help
Dual Panel

Laporan Masalah/Saran