Bible 2 India Mobile
[VER] : [PUNJABI]     [PL]  [PB] 
 <<  Hebrews 6 >> 

1ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,

2ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ ।

3ਜੇਕਰ ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ ।

4ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ

5ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ

6ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ ।

7ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ ।

8ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ ।

9ਪਰ ਹੇ ਪਿਆਰਿਓ, ਭਾਵੇਂ ਅਸੀਂ ਇਸ ਤਰ੍ਹਾਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਚੰਗੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸੰਬੰਧ ਰੱਖਦੀਆਂ ਹਨ ।

10ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ ।

11ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ ।

12ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ ।

13ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ

14ਕਿ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ ।

15ਇਸੇ ਤਰ੍ਹਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਵਾਇਦੇ ਨੂੰ ਪ੍ਰਾਪਤ ਕੀਤਾ ।

16ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਂਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ ।

17ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ ।

18ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ ।

19ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ ।

20ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ ।


  Share Facebook  |  Share Twitter

 <<  Hebrews 6 >> 


Bible2india.com
© 2010-2024
Help
Dual Panel

Laporan Masalah/Saran