Bible 2 India Mobile
[VER] : [PUNJABI]     [PL]  [PB] 
 <<  The Song of Songs 6 >> 

1ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ ?

2ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ ।

3ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ ।

4ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ !

5ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ ! ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ ।

6ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ ।

7ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ ।

8ਸੱਠ ਰਾਣੀਆਂ ਅਤੇ ਅੱਸੀ ਸੁਰੀਤਾਂ ਅਤੇ ਕੁਆਰੀਆਂ ਅਣਗਿਣਤ ਹਨ ।

9ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ । ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਸੂਰੀਤਾਂ ਨੇ ਉਹ ਨੂੰ ਵਡਿਆਇਆ ਹੈ ।

10ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ ?

11ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ ।

12ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ ।

13ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ । ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ ?


  Share Facebook  |  Share Twitter

 <<  The Song of Songs 6 >> 


Bible2india.com
© 2010-2024
Help
Dual Panel

Laporan Masalah/Saran