Bible 2 India Mobile
[VER] : [PUNJABI]     [PL]  [PB] 
 <<  The Song of Songs 8 >> 

1ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਸ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ ! ਜਦ ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਅਤੇ ਕੋਈ ਮੈਨੂੰ ਤੁੱਛ ਨਾ ਜਾਣਦਾ !

2ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮਧ, ਆਪਣੇ ਅਨਾਰ ਦਾ ਰਸ ਪਿਲਾਉਂਦੀ ।

3ਕਾਸ਼ ਕਿ ਉਹ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ, ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ !

4ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਤੁਸੀਂ ਕਿਉਂ ਪ੍ਰੀਤ ਨੂੰ ਉਕਸਾਓ ਅਤੇ ਜਗਾਓ ਜਦ ਤੱਕ ਉਸ ਨੂੰ ਆਪ ਨਾ ਭਾਵੇ ?

5ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ ? ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਨ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ ।

6ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ ।

7ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ । ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ ।

8ਸਾਡੀ ਇੱਕ ਛੋਟੀ ਭੈਣ ਹੈ, ਉਸ ਦੀਆਂ ਛਾਤੀਆਂ ਅਜੇ ਨਹੀਂ ਉਭਰੀਆਂ । ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਵੇਲੇ ਉਸ ਦੇ ਵਿਆਹ ਦੀ ਗੱਲ ਚੱਲੇ ?

9ਜੇ ਉਹ ਕੰਧ ਹੋਵੇ, ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ ਜੇ ਉਹ ਦਰਵਾਜ਼ਾ ਹੋਵੇ, ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ ।

10ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜਾਂ ਵਾਂਗੂੰ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ ।

11ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ । ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ ।

12ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ ।

13ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ !

14ਹੇ ਮੇਰੇ ਬਾਲਮ, ਛੇਤੀ ਕਰ, ਮਸਾਲਿਆਂ ਦੇ ਪਹਾੜਾਂ ਉੱਤੇ ਚਕਾਰੇ ਜਾਂ ਜੁਆਨ ਹਿਰਨਾਂ ਵਾਂਗੂੰ ਬਣ ਜਾ !


  Share Facebook  |  Share Twitter

 <<  The Song of Songs 8 >> 


Bible2india.com
© 2010-2024
Help
Dual Panel

Laporan Masalah/Saran