Bible 2 India Mobile
[VER] : [PUNJABI]     [PL]  [PB] 
 <<  Matthew 4 >> 

1ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ ।

2ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ ।

3ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ ।

4ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਇਨਸਾਨ ਸਿਰਫ਼ ਰੋਟੀ ਨਾਲ ਹੀ ਜਿਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੁਖੋਂ ਨਿੱਕਲਦਾ ਹੈ ।

5ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸਿਖ਼ਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,

6ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ ।

7ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦਾ ਪਰਤਾਵਾ ਨਾ ਲੈ ।

8ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ

9ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁੱਝ ਮੈਂ ਤੈਨੂੰ ਦੇ ਦਿਆਂਗਾ ।

10ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ ।

11ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ ।

12ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ ।

13ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ ।

14ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ

15ਜ਼ਬੂਲੁਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ

16ਜਿਹੜੇ ਲੋਕ ਅੰਧਕਾਰ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ ।

17ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ ।

18ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ ।

19ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ ।

20ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ ।

21ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਨੂੰ ਅਤੇ ਉਹ ਦੇ ਭਰਾ ਯੂਹੰਨਾ ਨੂੰ ਵੇਖਿਆ ਜਿਹੜੇ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣਿਆਂ ਜਾਲ੍ਹਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ ।

22ਤਦ ਉਹ ਉਸੇ ਵੇਲੇ ਆਪਣਾ ਸਭ ਕੁੱਝ ਛੱਡ ਕੇ ਉਹ ਦੇ ਮਗਰ ਹੋ ਤੁਰੇ ।

23ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ ।

24ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ ।

25ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ ।


  Share Facebook  |  Share Twitter

 <<  Matthew 4 >> 


Bible2india.com
© 2010-2024
Help
Dual Panel

Laporan Masalah/Saran