Bible 2 India Mobile
[VER] : [PUNJABI]     [PL]  [PB] 
 <<  Psalms 130 >> 

1ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,

2ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ !

3ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ ?

4ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈ ਮੰਨਿਆ ਜਾਵੇ ।

5ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ ।

6ਜਿੰਨਾ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ ।

7ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,

8ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ ।


  Share Facebook  |  Share Twitter

 <<  Psalms 130 >> 


Bible2india.com
© 2010-2024
Help
Dual Panel

Laporan Masalah/Saran