Bible 2 India Mobile
[VER] : [PUNJABI]     [PL]  [PB] 
 <<  Psalms 145 >> 

1ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸ਼ਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,

2ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ !

3ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ ।

4ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜੱਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ ।

5ਮੈਂ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਤੇਰੇ ਅਚਰਜ ਕੰਮਾਂ ਦਾ ਧਿਆਨ ਕਰਾਂਗਾ ।

6ਓਹ ਤੇਰੇ ਭਿਆਣਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ ।

7ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ ।

8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਵਿੱਚ ਮਹਾਨ ।

9ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉਤੇ ਹਨ ।

10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ ।

11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,

12ਕਿ ਓਹ ਆਦਮੀ ਦੇ ਵੰਸ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ ।

13ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ ।

14ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ ।

15ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ ।

16ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ ।

17ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ ।

18ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ ।

19ਉਹ ਆਪਣਾ ਭੈ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ ।

20ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ ।

21ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ !


  Share Facebook  |  Share Twitter

 <<  Psalms 145 >> 


Bible2india.com
© 2010-2024
Help
Dual Panel

Laporan Masalah/Saran