Bible 2 India Mobile
[VER] : [PUNJABI]     [PL]  [PB] 
 <<  Psalms 2 >> 

1ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ-ਦੇਸ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ ?

2ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ

3ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ ।

4ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ ।

5ਤਦ ਉਹ ਓਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਓਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ ।

6ਪਰ ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।

7ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਂਨੂੰ ਜਨਮ ਦਿੱਤਾ ਹੈ ।

8ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ ।

9ਤੂੰ ਲੋਹੇ ਦੇ ਡੰਡੇ ਨਾਲ ਓਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਓਹਨਾਂ ਨੂੰ ਚਕਨਾਚੂਰ ਕਰ ਦੇਵੇਂਗਾ ।

10ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਈਂਓ, ਤੁਸੀਂ ਸਮਝ ਜਾਓ ।

11ਭੈ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਖੁਸ਼ੀ ਮਨਾਓ,

12ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ । ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ ।


  Share Facebook  |  Share Twitter

 <<  Psalms 2 >> 


Bible2india.com
© 2010-2024
Help
Dual Panel

Laporan Masalah/Saran