Bible 2 India Mobile
[VER] : [PUNJABI]     [PL]  [PB] 
 <<  Psalms 25 >> 

1ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ ।

2ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ ।

3ਜਿੰਨ੍ਹੇ ਤੈਂਨੂੰ ਤਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ ਮੱਲੀ ਧੋਖਾ ਦਿੰਦੇ ਹਨ ।

4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ ।

5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀ ਦਾਤਾ ਪਰਮੇਸ਼ਰ ਹੈ, ਸਾਰਾ ਦਿਨ ਮੈਂ ਤੈਨੂੰ ਤਕਦਾ ਰਹਿੰਦਾ ਹਾਂ ।

6ਹੇ ਯਹੋਵਾਹ,ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ ।

7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ । ਹੇ ਯਹੋਵਾਹ,ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ ।

8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ ।

9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ,ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ ।

10ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l

11ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ ।

12ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ ।

13ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ ਧਰਤੀ ਦਾ ਵਾਰਸ ਹੋਵੇਗਾ ।

14ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ ।

15ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿਚੋਂ ਕੱਢ ਲਵੇ ।

16ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖ ੀ ਹਾਂ ।

17ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ ।

18ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ ।

19ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ ।

20ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ ।

21ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਂਨੂੰ ਤੱਕਦਾ ਰਹਿੰਦਾ ਹਾਂ ।

22ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ !


  Share Facebook  |  Share Twitter

 <<  Psalms 25 >> 


Bible2india.com
© 2010-2024
Help
Dual Panel

Laporan Masalah/Saran