Bible 2 India Mobile
[VER] : [PUNJABI]     [PL]  [PB] 
 <<  Psalms 27 >> 

1ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?

2ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ ।

3ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ । ਭਾਵੇਂ ਮੇਰੇ ਵਿਰੁੱਧ ਜੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ ।

4ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਗਾਂ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ ।

5ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ ।

6ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈ ਕਾਰ ਦੇ ਚੜਾਵੇ ਚੜਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ ।

7ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ ।

8"ਮੇਰੇ ਦਰਸ਼ਣ ਦੀ ਖੋਜ ਕਰੋ," ਤਾਂ ਮੇਰੇ ਮਨ ਨੇ ਤੈਂਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ ।

9ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ !

10ਜਦ ਮੇਰੇ ਮਾਤਾ ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ ।

11ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਾਲ, ਅਤੇ ਮੇਰੇ ਘਾਤੀਆਂ ਦੇ ਕਾਰਨ ਸਿੱਧੇ ਰਾਹ ਉੱਤੇ ਮੇਰੀ ਅਗਵਾਈ ਕਰ ।

12ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ ।

13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਸੀ ।

14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ !


  Share Facebook  |  Share Twitter

 <<  Psalms 27 >> 


Bible2india.com
© 2010-2024
Help
Dual Panel

Laporan Masalah/Saran