Bible 2 India Mobile
[VER] : [PUNJABI]     [PL]  [PB] 
 <<  Ecclesiastes 1 >> 

1ਯਰੂਸ਼ਲਮ ਦੇ ਰਾਜਾ ਦਾਊਦ ਦੇ ਪੁੱਤਰ ਉਪਦੇਸ਼ਕ ਦੇ ਬਚਨ ।

2ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ !

3ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ ?

4ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ ।

5ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ ।

6ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ ।

7ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ । ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ ।

8ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ ।

9ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ ।

10ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ ।

11ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ ।

12ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ ।

13ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ । ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ ।

14ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ !

15ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ ।

16ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ । ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ ।

17ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ !

18ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ ।


  Share Facebook  |  Share Twitter

 <<  Ecclesiastes 1 >> 


Bible2india.com
© 2010-2024
Help
Dual Panel

Laporan Masalah/Saran