Bible 2 India Mobile
[VER] : [PUNJABI]     [PL]  [PB] 
 <<  Romans 9 >> 

1ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ ।

2ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ ।

3ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ ।

4ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ ।

5ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ !

6ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ।

7ਅਤੇ ਅਬਰਾਹਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਹੀ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ ।

8ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਅੰਸ ਗਿਣੀ ਜਾਂਦੀ ਹੈ ।

9ਵਾਇਦੇ ਦਾ ਬਚਨ ਤਾਂ ਇਹ ਹੈ, ਕਿ ਇਸੇ ਸਮੇਂ ਦੇ ਅਨੁਸਾਰ ਮੈਂ ਆਵਾਂਗਾ ਅਤੇ ਸਾਰਾਹ ਇੱਕ ਪੁੱਤਰ ਜਣੇਗੀ ।

10ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ ।

11ਭਾਵੇਂ ਬਾਲਕ ਹਾਲੇ ਤੱਕ ਜੰਮੇ ਨਹੀਂ ਸਨ, ਅਤੇ ਨਾ ਹੀ ਉਨ੍ਹਾਂ ਨੇ ਕੁੱਝ ਭਲਾ ਬੁਰਾ ਕੀਤਾ ਸੀ, ਅਤੇ ਉਸ ਨੇ ਕਿਹਾ ਵੱਡਾ ਛੋਟੇ ਦੀ ਸੇਵਾ ਕਰੇਗਾ,

12ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ l

13ਜਿਵੇਂ ਲਿਖਿਆ ਹੋਇਆ ਹੈ, ਜੋ ਮੈਂ ਯਾਕੂਬ ਨਾਲ ਪਿਆਰ ਪਰ ਏਸਾਉ ਨਾਲ ਵੈਰ ਕੀਤਾ ।

14ਫੇਰ ਅਸੀਂ ਕੀ ਆਖੀਏ ? ਭਲਾ, ਪਰਮੇਸ਼ੁਰ ਬੇਇਨਸਾਫ਼ੀ ਕਰਦਾ ਹੈ ? ਕਦੇ ਨਹੀਂ !

15ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਹ ਦੇ ਉੱਤੇ ਦਯਾ ਕਰਨੀ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਹ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ ।

16ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ ।

17ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ ।

18ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ ।

19ਤਾਂ ਤੂੰ ਮੈਨੂੰ ਇਹ ਆਖੇਂਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ ?

20ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ ?

21ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ ?

22ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ ।

23ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ ।

24ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ ।

25ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ ।

26ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜਿਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ ।

27ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁੱਝ ਹੀ ਹਿੱਸਾ ਬਚਾਇਆ ਜਾਵੇਗਾ ।

28ਕਿਉਂ ਜੋ ਪ੍ਰਭੂ ਆਪਣੇ ਬਚਨ ਨੂੰ ਆਪਣੀ ਧਾਰਮਿਕਤਾ ਦੇ ਅਨੁਸਾਰ ਛੇਤੀ ਕਰ ਕੇ ਧਰਤੀ ਉੱਤੇ ਪੂਰਾ ਕਰੇਗਾ ।

29ਜਿਵੇਂ ਯਸਾਯਾਹ ਨੇ ਪਹਿਲਾਂ ਵੀ ਕਿਹਾ ਸੀ, ਕੀ ਜੇ ਸੈਨਾਂ ਦੇ ਪ੍ਰਭੂ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ ।

30ਫੇਰ ਅਸੀਂ ਕੀ ਆਖੀਏ ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।

31ਭਾਵੇਂ ਇਸਰਾਏਲ ਨੇ ਬਿਵਸਥਾ ਦੁਆਰਾ ਧਾਰਮਿਕਤਾ ਦਾ ਪਿੱਛਾ ਕੀਤਾ ਤਾਂ ਵੀ ਉਹ ਬਿਵਸਥਾ ਤੱਕ ਨਾ ਪਹੁੰਚ ਸਕੇ ।

32ਕਿਉਂ ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ । ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ ।

33ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ ।


  Share Facebook  |  Share Twitter

 <<  Romans 9 >> 


Bible2india.com
© 2010-2024
Help
Dual Panel

Laporan Masalah/Saran