Bible 2 India Mobile
[VER] : [PUNJABI]     [PL]  [PB] 
 <<  Jeremiah 22 >> 

1ਯਹੋਵਾਹ ਐਉਂ ਆਖਦਾ ਹੈ ਕਿ ਯਹੂਦਾਹ ਦੇ ਰਾਜਾ ਦੇ ਮਹਿਲ ਨੂੰ ਉੱਤਰ ਜਾ ਅਤੇ ਉੱਥੇ ਇਹ ਗੱਲ ਕਰ ਕੇ ਆਖ ਕਿ

2ਯਹੋਵਾਹ ਦਾ ਬਚਨ ਸੁਣ, ਹੇ ਯਹੂਦਾਹ ਦੇ ਪਾਤਸ਼ਾਹ,ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬੈਠਾ ਹੈ, ਤੂੰ ਅਤੇ ਤੇਰੇ ਟਹਿਲੂਏ ਤੇਰੇ ਕੋਲ ਜਿਹੜੇ ਇਹਨਾਂ ਫਾਟਕਾਂ ਥਾਣੀ ਵੜਦੇ ਹੋ

3ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਵਹਾਓ

4ਕਿਉਂਕਿ ਜੇ ਉਹ ਸੱਚੀ ਮੁੱਚੀ ਇਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਰਾਜਾ ਰੱਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਇਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਉਹ ਅਤੇ ਉਹਨਾਂ ਦੇ ਟਹਿਲੂਏ ਅਤੇ ਉਹਨਾਂ ਦੇ ਲੋਕ ਵੀ

5ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸੌਂਹ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਇੱਕ ਵਿਰਾਨਾ ਹੋ ਜਾਵੇਗਾ

6ਯਹੂਦਾਹ ਦੇ ਰਾਜਾ ਦੇ ਮਹਿਲ ਦੇ ਬਾਰੇ ਯਹੋਵਾਹ ਐਉਂ ਆਖਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਉਹ ਸ਼ਹਿਰ ਜਿਹਨਾਂ ਵਿੱਚ ਕੋਈ ਨਹੀਂ ਵੱਸਦਾ ।

7ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਉਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਉਹਨਾਂ ਨੂੰ ਅੱਗ ਉੱਤੇ ਸੁੱਟਣਗੇ ।

8ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ ?

9ਤਾਂ ਉਹ ਆਖਣਗੇ, ਇਸ ਲਈ ਕਿ ਉਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ ।

10ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ,ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਮਨ ਭੂਮੀ ਨੂੰ ਵੇਖੇਗਾ ।

11ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸ਼ੱਲੂਮ ਦੇ ਬਾਰੇ ਜਿਹਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਇਸ ਥਾਂ ਤੋਂ ਤੁਰ ਗਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਭਈ ਉਹ ਏਧਰ ਫਿਰ ਨਾ ਆਵੇਗਾ

12ਪਰ ਜਿੱਥੇ ਉਹ ਨੂੰ ਅਸੀਰ ਕਰਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਇਸ ਦੇਸ ਨੂੰ ਉਹ ਫਿਰ ਨਾ ਵੇਖੇਗਾ ।

13ਹਾਇ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ ।

14ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ ।

15ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਉ ਹੈ ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ ? ਤਦ ਹੀ ਉਹ ਦਾ ਭਲਾ ਹੋਇਆ ।

16ਉਸ ਮਸਕੀਨ ਅਤੇ ਕੰਗਾਲ ਦਾ ਇਨਸਾਫ਼ ਕੀਤਾ, ਤਦ ਹੀ ਉਹ ਦਾ ਭਲਾ ਹੋਇਆ । ਕੀ ਇਹ ਮੇਰਾ ਗਿਆਨ ਨਹੀਂ ਹੈ ? ਯਹੋਵਾਹ ਦਾ ਵਾਕ ਹੈ ।

17ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ ! ।

18ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਇ ਮੇਰੇ ਭਰਾ ! ਜਾਂ ਹਾਇ ਮੇਰੀ ਭੈਣ ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਇ ਮਾਲਕ ! ਹਾਇ ਮਹਾਰਾਜ !

19ਉਹ ਦਾ ਦਫਨਾਉਣਾ ਖੋਤੇ ਦੇ ਦਫਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ ।

20ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ !

21ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ । ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ ।

22ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ । ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ !

23ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਹਲਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ ! ।

24ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸੌਂਹ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਛਾਪ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ !

25ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੀ ਤਾਂਘ ਕਰਨ ਵਾਲੇ ਹਨ ਅਤੇ ਉਹਨਾਂ ਦੇ ਹੱਥ ਵਿੱਚ ਜਿਹਨਾਂ ਤੋਂ ਤੂੰ ਡਰਦਾ ਹੈ ਅਰਥਾਤ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ

26ਮੈਂ ਤੈਨੂੰ ਅਤੇ ਤੇਰੀ ਮਾਤਾ ਨੂੰ ਜਿਸ ਤੈਨੂੰ ਜਣਿਆ ਦੂਜੇ ਦੇਸ ਵਿੱਚ ਜਿੱਥੇ ਤੁਸੀਂ ਨਹੀਂ ਜੰਮੇ ਕੱਢ ਦਿਆਂਗਾ । ਉੱਥੇ ਤੁਸੀਂ ਮਰ ਜਾਓਗੇ

27ਪਰ ਉਸ ਦੇਸ ਨੂੰ ਜਿੱਥੇ ਉਹਨਾਂ ਦਾ ਜੀ ਮੁੜਨ ਨੂੰ ਚਾਹੁੰਦਾ ਹੈ ਉੱਥੇ ਫਿਰ ਨਾ ਮੁੜਨਗੇ ।

28ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ ?

29ਹੇ ਧਰਤੀ, ਹੇ ਧਰਤੀ, ਹੇ ਧਰਤੀ ! ਯਹੋਵਾਹ ਦਾ ਬਚਨ ਸੁਣ !

30ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿੱਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ ।


  Share Facebook  |  Share Twitter

 <<  Jeremiah 22 >> 


Bible2india.com
© 2010-2024
Help
Dual Panel

Laporan Masalah/Saran