Bible 2 India Mobile
[VER] : [PUNJABI]     [PL]  [PB] 
 <<  Jeremiah 39 >> 

1ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਨੌਵੇਂ ਸਾਲ ਦੇ ਦੱਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਰੱਸਰ ਨੇ ਅਤੇ ਉਹ ਦੀ ਸਾਰੀ ਫੋਜ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ

2ਸਿਦਕੀਯਾਹ ਦੇ ਗਿਆਰਵੇਂ ਸਾਲ ਦੇ ਚੋਥੇ ਮਹੀਨੇ ਦੀ ਨੌਵੀਂ ਤਰੀਕ ਨੂੰ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ

3ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆ ਦਾ ਚੋਧਰੀ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ

4ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਅਤੇ ਸਾਰੇ ਜੋਧਿਆਂ ਨੇ ਉਹਨਾਂ ਨੂੰ ਵੇਖਿਆ ਤਾਂ ਉਹ ਨੱਠ ਗਏ ਅਤੇ ਰਾਤ ਨੂੰ ਪਾਤਸ਼ਾਹੀ ਬਾਗ ਦੇ ਰਾਹ ਥਾਣੀਂ ਉਸ ਫਾਟਕ ਤੋਂ ਜਿਹੜਾ ਦੋਂਹੁ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ

5ਕਸਦੀਆਂ ਦੀ ਫੌਜ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਫੜ੍ਹ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਕੋਲ ਲਿਆਂਦਾ । ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ

6ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਗੱਲਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ

7ਉਸ ਸਿਦਕੀਯਾਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਨੂੰ ਲੈ ਗਿਆ

8ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਸੁੱਟੇ ਅਤੇ ਯਰੂਸ਼ਲਮ ਦੀਆਂ ਕੰਧਾਂ ਢਾਹ ਦਿੱਤੀਆਂ

9ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜਲਾਦਾਂ ਦਾ ਕਪਤਾਨ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ

10ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ ਅਤੇ ਖੇਤ ਦਿੱਤੇ ।

11ਤਾਂ ਬਾਬਲ ਦੇ ਰਾਜਾ ਨਬੂਕਦਰੱਸਰ ਨੇ ਨਬੂਜ਼ਰਦਾਨ ਜਲਾਦਾਂ ਦੇ ਕਪਤਾਨ ਦੇ ਰਹਿਣ ਯਿਰਮਿਯਾਹ ਦੇ ਬਾਰੇ ਹੁਕਮ ਦਿੱਤਾ ਕਿ

12ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ । ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ

13ਸੋ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਜ ਅਤੇ ਨੇਰਗਲ- ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ

14ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ । ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ ।

15ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ

16ਜਾਹ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ― ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ

17ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਗਾ ਜਿਹਨਾਂ ਦੇ ਅੱਗੋਂ ਤੂੰ ਭੈ ਖਾਂਦਾ ਹੈ

18ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੈ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ ।


  Share Facebook  |  Share Twitter

 <<  Jeremiah 39 >> 


Bible2india.com
© 2010-2024
Help
Dual Panel

Laporan Masalah/Saran