Bible 2 India Mobile
[VER] : [PUNJABI]     [PL]  [PB] 
 <<  Jeremiah 40 >> 

1ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਇਹ ਦੇ ਪਿੱਛੋਂ ਕਿ ਜੱਲਾਦਾਂ ਦੇ ਕਪਤਾਨ ਨਬੂਜਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਸ ਨੂੰ ਸਾਰੇ ਅਸੀਰਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਅਸੀਰ ਹੋ ਕੇ ਬਾਬਲ ਨੂੰ ਲਿਆਏ ਜਾਂਦੇ ਸਨ

2ਜਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਸ ਬੁਰਿਆਈ ਨੂੰ ਇਸ ਸਥਾਨ ਉੱਤੇ ਕਿਹਾ ਹੈ

3ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਉਸ ਨੇ ਪੂਰਾ ਕੀਤਾ ਕਿਉਂ ਜੋ ਤੁਸੀਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਇਹ ਗੱਲ ਹੋਈ ਹੈ

4ਹੁਣ ਵੇਖ, ਅੱਜ ਮੈਂ ਤੈਨੂੰ ਇਹਨਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ । ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚੱਲਾ ਚੱਲ । ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾ । ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾ

5ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫ਼ਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮੁੜ ਜਾ ਜਿਹ ਨੂੰ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹੁ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾ । ਫਿਰ ਜਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ

6ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ ।

7ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਉਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਦੇ ਮਨੁੱਖ ਅਤੇ ਔਰਤਾਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਅਸੀਰ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ੁਮੇਵਾਰੀ ਵਿੱਚ ਕਰ ਦਿੱਤੇ ਹਨ

8ਤਾਂ ਨਥਨਯਾਹ ਦਾ ਪੁੱਤਰ ਇਸ਼ਮਾਏਲ, ਕਾਰੇਅਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤਰ ਅਤੇ ਮਆਕਾਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ

9ਤਾਂ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਨਾਲ ਅਤੇ ਉਹਨਾਂ ਦੇ ਮਨੁੱਖਾਂ ਨਾਲ ਸੌਂਹ ਖਾਧੀ ਕਿ ਕਸਦੀਆਂ ਦੀ ਟਹਿਲ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਟਹਿਲ ਕਰੋ, ਤਾਂ ਤੁਹਾਡਾ ਭਲਾ ਹੋਵੇਗਾ

10ਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜੇ ਵਿੱਚ ਕਰ ਲਏ ਹਨ

11ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਰਾਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਰਾਜਾ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਉਹਨਾਂ ਉੱਤੇ ਹਾਕਮ ਥਾਪਿਆ ਹੈ

12ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ ।

13ਤਾਂ ਕਾਰੇਅਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ

14ਅਤੇ ਉਹ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਭੇਜਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ ? ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਦਾ ਯਕੀਨ ਨਾ ਕੀਤਾ

15ਤਾਂ ਕਾਰੇਅਹ ਦੇ ਪੁੱਤਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਮਾਰ ਦੇ । ਇਸ ਨੂੰ ਕੋਈ ਨਾ ਜਾਣੇਗਾ । ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ ?

16ਤਾਂ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਆਖਿਆ ਕਿ ਤੂੰ ਇਹ ਕੰਮ ਨਾ ਕਰ ਕਿਉਂ ਜੋ ਤੂੰ ਇਸ਼ਮਾਏਲ ਦੇ ਬਾਰੇ ਝੂਠ ਬੋਲਦਾ ਹੈ ।


  Share Facebook  |  Share Twitter

 <<  Jeremiah 40 >> 


Bible2india.com
© 2010-2024
Help
Dual Panel

Laporan Masalah/Saran