Bible 2 India Mobile
[VER] : [PUNJABI]     [PL]  [PB] 
 <<  Jeremiah 43 >> 

1ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਉਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ ਜਿਹਨਾਂ ਨੂੰ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਨੇ ਉਹਨਾਂ ਕੋਲ ਭੇਜਿਆ, ਅਰਥਾਤ ਇਹਨਾਂ ਸਾਰੀਆਂ ਗੱਲਾਂ ਨੂੰ

2ਤਾਂ ਹੋਸ਼ਆਯਾਹ ਦੇ ਪੁੱਤਰ ਅਜ਼ਰਯਾਹ, ਕਾਰੇਅਰ ਦੇ ਪੁੱਤਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਇਹ ਆਖਣ ਲਈ ਨਹੀ ਭੇਜਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ

3ਤੈਨੂੰ ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਉਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਅਸੀਰ ਕਰਕੇ ਬਾਬਲ ਨੂੰ ਲੈ ਜਾਣ

4ਤਾਂ ਕਾਰੇਅਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਯਹੋਵਾਹ ਦੀ ਅਵਾਜ਼ ਨਾ ਸੁਣੀ ਭਈ ਯਹੂਦਾਹ ਦੇ ਦੇਸ ਵਿੱਚ ਵੱਸਣ

5ਫਿਰ ਕਾਰੇਅਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿਥੇ ਉਹ ਖੇਰੂੰ ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ

6ਅਰਥਾਤ ਮਰਦਾਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ, ਰਾਜਾ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ ਜਿਹਨਾਂ ਨੂੰ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਕੋਲ ਛੱਡਿਆ ਸੀ

7ਉਹ ਮਿਸਰ ਦੇਸ ਨੂੰ ਆਏ ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੱਕ ਆਏ ।

8ਤਾਂ ਯਹੋਵਾਹ ਦਾ ਬਚਨ ਤਹਪਨਹੇਸ ਵਿੱਚ ਯਿਰਮਿਯਾਹ ਕੋਲ ਆਇਆ ਕਿ

9ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਹਨਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਇਹ ਯਹੂਦਾਹ ਦੇ ਮਨੁੱਖਾਂ ਦੇ ਵੇਖਦਿਆਂ ਹੋਵੇ

10ਤੂੰ ਉਹਨਾਂ ਨੂੰ ਆਖ ਕਿ ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ― ਵੇਖੋ, ਮੈਂ ਬਾਬਲ ਦੇ ਰਾਜਾ ਆਪਣੇ ਟਹਿਲੂਏ ਨਬੂਕਦਰੱਸਰ ਨੂੰ ਬੁਲਾ ਲਵਾਂਗਾ । ਮੈਂ ਇਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਹਨਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਹਨਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ

11ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ । ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ !

12ਅਤੇ ਮੈਂ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ । ਉਹ ਉਹਨਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਨੂੰ ਅਸੀਰ ਕਰਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ

13ਉਹ ਬੈਤ-ਸ਼ਮਸ਼ ਦੇ ਥੰਮ੍ਹਾਂ ਨੂੰ ਜਿਹੜੇ ਮਿਸਰ ਦੇਸ ਵਿੱਚ ਹਨ ਤੋੜ ਦੇਵੇਗਾ ਅਤੇ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਨੂੰ ਅੱਗ ਨਾਲ ਸਾੜ ਸੁੱਟੇਗਾ ।


  Share Facebook  |  Share Twitter

 <<  Jeremiah 43 >> 


Bible2india.com
© 2010-2023
Help
Dual Panel

Laporan Masalah/Saran