Bible 2 India Mobile
[VER] : [PUNJABI]     [PL]  [PB] 
 <<  Jeremiah 52 >> 

1ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਵਰਹੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ

2ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਭੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ

3ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਭਈ ਅੰਤ ਨੂੰ ਉਸ ਨੇ ਉਹਨਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁਖ ਹੋ ਗਿਆ ।

4ਇਸ ਤਰ੍ਹਾਂ ਹੋਇਆ ਭਈ ਉਹ ਦੀ ਪਾਤਸ਼ਾਹੀ ਦੇ ਨੌਵੇਂ ਵਰਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਰੱਸਰ ਨੇ ਆਪਣੀ ਸਾਰੀ ਸੈਨਾ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਹਨਾਂ ਨੇ ਉਹ ਦੇ ਸਾਹਮਣੇ ਤੇ ਆਲੇ ਦੁਆਲੇ ਦਮਦਮਾ ਬਣਾਇਆ

5ਅਤੇ ਸਿਦਕੀਯਾਹ ਰਾਜਾ ਦੀ ਪਾਤਸ਼ਾਹੀ ਦੇ ਗਿਆਰਵੇਂ ਵਰਹੇ ਤਾਈਂ ਸ਼ਹਿਰ ਘੇਰਿਆ ਰਿਹਾ

6ਚੌਥੇ ਮਹੀਨੇ ਦੇ ਨੌਵੇਂ ਦਿਹਾੜੇ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ

7ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਜੋਧੇ ਰਾਤੋਂ ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ ਦੁਆਲੇ ਸਨ ਤਾਂ ਉਹ ਮਦਾਨ ਦੇ ਰਾਹ ਗਏ

8ਅਤੇ ਕਸਦੀਆਂ ਦੀ ਸੈਨਾ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾ ਉਹ ਦੇ ਕੋਲੋਂ ਖਿੰਡ ਪੁੰਡ ਗਈ

9ਸੋ ਉਹਨਾਂ ਨੇ ਰਾਜਾ ਨੂੰ ਫੜ ਲਿਆ ਅਤੇ ਉਹ ਨੂੰ ਹਮਾਥ ਦੇ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਂ ਕੀਤਾ

10ਤਾਂ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ

11ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ ।

12ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਰੱਸਰ ਦਾ ਉੱਨੀਵਾਂ ਵਰਹ ਸੀ ਸ਼ਾਹੀ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ

13ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ

14ਅਤੇ ਕਸਦੀਆਂ ਦੀ ਸਾਰੀ ਸੈਨਾ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ

15ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਅਸੀਰ ਕਰ ਕੇ ਲੈ ਗਿਆ

16ਪਰ ਨਬੂਜ਼ਰਦਾਨ ਜਲਾਦਾਂ ਦੇ ਸਰਦਾਰ ਨੇ ਦੇਸ ਦੇ ਅਤਿ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੇ ਬਾਗਾਂ ਦੇ ਰਾਖੇ ਤੇ ਬਾਗਬਾਨ ਹੋਣ

17ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ

18ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਹਨਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ

19ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜਲਾਦਾਂ ਦਾ ਸਰਦਾਰ ਲੈ ਗਿਆ

20ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਂਨ੍ਹ, ਅਤੇ ਕੁਰਸੀਆਂ ਜਿਹਨਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲੋਂ ਬਾਹਰ ਸੀ

21ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਬਾਰਾਂ ਹੱਥ ਦੀ ਰੱਸੀ ਉਹ ਦੇ ਦੁਆਲੇ ਆਉਂਦੀ ਸੀ ਅਤੇ ਉਹ ਚਾਰ ਉਂਗਲ ਮੋਟਾ ਸੀ ਤੇ ਪੋਲਾ ਸੀ

22ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਹ ਕਲਸ ਉੱਤੇ ਚੁਫੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਇਹੋ ਜਿਹਾ ਸੀ ਅਤੇ ਉਸ ਉੱਤੇ ਭੀ ਅਨਾਰ ਸਨ

23ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ ।

24ਜਲਾਦਾਂ ਦੇ ਸਰਦਾਰ ਨੇ ਸਰਾਯਾਹ ਪਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ

25ਅਤੇ ਸ਼ਹਿਰ ਵਿੱਚ ਇੱਕ ਦਰਬਾਰੀ ਨੂੰ ਫੜ ਲਿਆ ਜੋ ਜੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਹਨਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ

26ਇਹਨਾਂ ਨੂੰ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ

27ਅਤੇ ਬਾਬਲ ਦੇ ਰਾਜਾ ਨੇ ਉਹਨਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਹਨਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਅਸੀਰ ਹੋ ਗਿਆ ।

28ਇਹ ਉਹ ਲੋਕ ਹਨ ਜਿਹਨਾਂ ਨੂੰ ਨਬੂਕਦਰੱਸਰ ਅਸੀਰ ਕਰ ਕੇ ਲੈ ਗਿਆ - ਸੱਤਵੇਂ ਸਾਲ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ

29ਅਤੇ ਨਬੂਕਦਰੱਸਰ ਦੇ ਅਠਾਰਵੇਂ ਸਾਲ ਉਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਅਸੀਰ ਕਰਕੇ ਲੈ ਗਿਆ

30ਨਬੂਕਦਰੱਸਰ ਦੇ ਤੇਈਵੇਂ ਸਾਲ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਸੱਤ ਸੌ ਪੰਜਤਾਲੀ ਯਹੂਦੀ ਅਸੀਰ ਕਰ ਕੇ ਲੈ ਗਿਆ । ਇਹ ਸਾਰੇ ਜਣੇ ਚਾਰ ਹਜਾਰ ਛੇ ਸੌ ਸਨ ।

31ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਅਸੀਰੀ ਦੇ ਸੈਂਤੀਵੇਂ ਵਰਹੇ ਦੇ ਬਾਰ੍ਹਵੇਂ ਮਹੀਨੇ ਦੇ ਪੰਜੀਵੇਂ ਦਿਨ ਇਸ ਤਰ੍ਹਾਂ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਵਰਹੇ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ

32ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਉਹ ਦੇ ਸਿੰਘਾਸਣ ਨੂੰ ਉਹਨਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਬਾਬਲ ਵਿੱਚ ਸਨ ਉੱਚਿਆਂ ਕੀਤਾ

33ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ

34ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਮੌਤ ਤੱਕ ਨੇਤਕੀ ਦਿੱਤਾ ਜਾਂਦਾ ਰਿਹਾ ।


  Share Facebook  |  Share Twitter

 <<  Jeremiah 52 >> 


Bible2india.com
© 2010-2024
Help
Dual Panel

Laporan Masalah/Saran