Bible 2 India Mobile
[VER] : [PUNJABI]     [PL]  [PB] 
 <<  Isaiah 16 >> 

1ਦੇਸ ਦੇ ਹਾਕਮ ਲਈ ਸਿਲਾ ਦੀ ਉਜਾੜ ਤੋਂ ਸੀਯੋਨ ਦੀ ਧੀ ਦੇ ਪਰਬਤ ਉੱਤੇ ਲੇਲੇ ਘੱਲੋ ।

2ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ ।

3ਸਲਾਹ ਦਿਓ, ਇਨਸਾਫ਼ ਕਰੋ ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਗੂੰ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੌੜੇ ਨੂੰ ਨਾ ਫੜ੍ਹਾ ।

4ਮੇਰੇ ਕੱਢਿਆਂ ਹੋਇਆਂ ਨੂੰ ਆਪਣੇ ਵਿੱਚ ਟਿਕਾ ਲੈ, ਮੋਆਬ ਲਈ ਲੁਟੇਰੇ ਦੇ ਮੂੰਹੋਂ ਤੂੰ ਉਸ ਦੀ ਓਟ ਹੋ । ਜਦ ਜ਼ਾਲਮ ਮੁੱਕ ਗਿਆ, ਤਦ ਬਰਬਾਦੀ ਖ਼ਤਮ ਹੋ ਜਾਵੇਗੀ, ਮਿੱਧਣ ਵਾਲੇ ਦੇਸ ਤੋਂ ਮਿਟ ਗਏ,

5ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ ।

6ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ ।

7ਇਸ ਲਈ ਮੋਆਬ ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਸਥ ਦੀ ਸੌਗੀ ਦੀਆਂ ਪਿੰਨੀਆਂ ਲਈ ਤੁਸੀਂ ਹੌਕੇ ਲੈ-ਲੈ ਕੇ ਰੋਵੋਗੇ ।

8ਹਸ਼ਬੋਨ ਦੀਆਂ ਪੈਲ੍ਹੀਆਂ, ਸਿਬਮਾਹ ਦੀਆਂ ਵੇਲਾਂ ਸੁੱਕ ਗਈਆਂ । ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਉਹ ਯਾਜ਼ੇਰ ਤੱਕ ਪਹੁੰਚੀਆਂ, ਉਹ ਉਜਾੜ ਵਿੱਚ ਫੈਲ ਗਈਆਂ, ਉਹ ਦੀਆਂ ਸ਼ਾਖਾਂ ਖਿੱਲਰ ਗਈਆਂ, ਉਹ ਸਮੁੰਦਰੋਂ ਪਾਰ ਲੰਘ ਗਈਆਂ ।

9ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ । ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭੇਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,

10ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ ।

11ਇਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਗੂੰ ਵਿਰਲਾਪ ਕਰਦਾ ਹੈ, ਅਤੇ ਮੇਰਾ ਦਿਲ ਕੀਰ-ਹਾਰਸ ਲਈ ਵੀ ।

12ਅਜਿਹਾ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤਰ ਸਥਾਨ ਨੂੰ ਆਵੇਗਾ, ਪਰ ਉਸ ਨੂੰ ਕੋਈ ਲਾਭ ਨਾ ਹੋਵੇਗਾ ॥

13ਇਹ ਬਚਨ ਉਹ ਹੈ ਜਿਹੜਾ ਯਹੋਵਾਹ ਮੋਆਬ ਦੇ ਵਿਖੇ ਭੂਤ ਕਾਲ ਵਿੱਚ ਬੋਲਿਆ,

14ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ ।


  Share Facebook  |  Share Twitter

 <<  Isaiah 16 >> 


Bible2india.com
© 2010-2024
Help
Dual Panel

Laporan Masalah/Saran