Bible 2 India Mobile
[VER] : [PUNJABI]     [PL]  [PB] 
 <<  Isaiah 35 >> 

1ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ ।

2ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ ।

3ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ !

4ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ ! ਨਾ ਡਰੋ ! ਆਪਣੇ ਪਰਮੇਸ਼ੁਰ ਨੂੰ ਵੇਖੋ ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ ।

5ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲਿਆਂ ਦੇ ਕੰਨ ਖੁੱਲ੍ਹ ਜਾਣਗੇ ।

6ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ ।

7ਤਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜਮੀਨ ਪਾਣੀ ਦੇ ਸੁੰਬ । ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ ।

8ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ "ਪਵਿੱਤਰ ਮਾਰਗ" ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ । ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ ।

9ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ ।

10ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।


  Share Facebook  |  Share Twitter

 <<  Isaiah 35 >> 


Bible2india.com
© 2010-2024
Help
Dual Panel

Laporan Masalah/Saran