Bible 2 India Mobile
[VER] : [PUNJABI]     [PL]  [PB] 
 <<  Jonah 3 >> 

1ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ,

2"ਉੱਠ ! ਉਸ ਵੱਡੇ ਸ਼ਹਿਰ ਨੀਨਵਾਹ ਨੂੰ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ !"

3ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਨੂੰ ਗਿਆ । ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ ਕਰਨਾ ਪੈਂਦਾ ਸੀ ।

4ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, "ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ !"

5ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ ।

6ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ ।

7ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - "ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ,

8ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ !

9ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ਼ ਨਾ ਹੋਈਏ ?

10ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ ।


  Share Facebook  |  Share Twitter

 <<  Jonah 3 >> 


Bible2india.com
© 2010-2024
Help
Dual Panel

Laporan Masalah/Saran