Bible 2 India Mobile
[VER] : [PUNJABI]     [PL]  [PB] 
 <<  2 Chronicles 19 >> 

1ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ ।

2ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਟ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ

3ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ ।

4ਯਹੋਸ਼ਾਫ਼ਾਟ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸਬਾ ਤੋਂ ਅਫਰਾਈਮ ਦੇ ਪਹਾੜਾਂ ਤੱਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ

5ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਨਿਆਈਂ ਸ਼ਹਿਰ ਸ਼ਹਿਰ ਮੁਕੱਰਰ ਕੀਤੇ

6ਅਤੇ ਨਿਆਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ

7ਹੁਣ ਯਹੋਵਾਹ ਦਾ ਭੈ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ

8ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁਕੱਰਰ ਕੀਤਾ, ਤਾਂ ਉਹ ਯਰੂਸ਼ਲਮ ਨੂੰ ਮੁੜੇ

9ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈ ਦਿਆਨਤਦਾਰੀ ਅਤੇ ਪੂਰੇ ਦਿਲ ਨਾਲ ਅਜਿਹਾ ਕਰਨਾ ।

10ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਜਾਂ ਬਿਵਸਥਾ ਅਤੇ ਹੁਕਮਨਾਮੇ ਜਾਂ ਬਿਧੀਆਂ ਜਾਂ ਨਿਆਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣਾ ਕਿ ਉਹ ਯਹੋਵਾਹ ਦੇ ਵਿਰੁੱਧ ਪਾਪ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ । ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ

11ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪ੍ਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸ਼ਮਾਏਲ ਦਾ ਪੁੱਤਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ । ਤਕੜੇ ਹੋਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਨਾਲ ਹੋਵੇ ।



 <<  2 Chronicles 19 >> 


Bible2india.com
© 2010-2025
Help
Single Panel

Laporan Masalah/Saran