Bible 2 India Mobile
[VER] : [PUNJABI]     [PL]  [PB] 
 <<  2 Chronicles 22 >> 

1ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ

2ਅਹਜ਼ਆਹ ਬਿਆਲੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਵਰਹਾ ਰਾਜ ਕੀਤਾ । ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ

3ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ

4ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਦਾਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦੇ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ

5ਅਤੇ ਉਹ ਉਨ੍ਹਾਂ ਦੀ ਸਲਾਹ ਉੱਤੇ ਚੱਲਿਆ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਣੇ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਥ ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ

6ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਜ਼ਰਯਾਹ ਅਹਾਬ ਦੇ ਪੁੱਤਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਤੱਕਣ ਲਈ ਗਿਆ ਕਿਉਂ ਜੋ ਉਹ ਬਿਮਾਰ ਸੀ ।

7ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਇਸ ਤਰ੍ਹਾਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ, ਕਿਉਂ ਜੋ ਜਦ ਉਹ ਪਹੁੰਚਿਆ ਤਾਂ ਨਿਮਸ਼ੀ ਦੇ ਪੁੱਤਰ ਯੇਹੂ ਦੇ ਨਾਲ ਲੜਨ ਲਈ, ਯਹੋਰਾਮ ਦੇ ਨਾਲ ਗਿਆ, ਜਿਸ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮਿਟਾਉਣ ਲਈ ਠਹਿਰਾਇਆ ਸੀ ।

8ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ

9ਅਤੇ ਉਹ ਨੇ ਅਹਜ਼ਯਾਹ ਨੂੰ ਲੱਭਿਆ ਜਿਹੜਾ ਸਾਮਰਿਯਾ ਵਿੱਚ ਲੁੱਕਿਆ ਹੋਇਆ ਸੀ ਸੋ ਉਹ ਉਸ ਨੂੰ ਫੜ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਉਹ ਆਖਣ ਲੱਗੇ ਕਿ ਇਹ ਯਹੋਸ਼ਾਫ਼ਾਟ ਦਾ ਪੁੱਤਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ ।

10ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੀ ਸਾਰੇ ਰਾਜ-ਵੰਸ਼ ਦਾ ਨਾਸ ਕਰ ਦਿੱਤਾ

11ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਂਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸਕੀ

12ਅਤੇ ਉਹ ਉਨ੍ਹਾਂ ਦੇ ਕੋਲ ਪਰਮੇਸ਼ੁਰ ਦੇ ਭਵਨ ਵਿੱਚ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਸੀ ।



 <<  2 Chronicles 22 >> 


Bible2india.com
© 2010-2025
Help
Single Panel

Laporan Masalah/Saran