Bible 2 India Mobile
[VER] : [PUNJABI]     [PL]  [PB] 
 <<  Job 23 >> 

1ਤਦ ਅਯੂੱਬ ਨੇ ਉੱਤਰ ਦੇ ਕੇ ਆਖਿਆ,

2"ਅਜੇ ਵੀ ਮੇਰੀ ਸ਼ਿਕਾਇਤ ਜਾਰੀ ਹੈ, ਮੇਰੀ ਮਾਰ ਮੇਰੇ ਹੌਕਿਆਂ ਨਾਲੋਂ ਵੀ ਭਾਰੀ ਹੈ ।

3ਕਾਸ਼ ਕਿ ਮੈਂ ਜਾਣਦਾ ਜੋ ਮੈਂ ਉਹ ਨੂੰ ਕਿੱਥੇ ਲੱਭਾਂ, ਤਾਂ ਮੈਂ ਉਹ ਦੇ ਬਿਰਾਜਣ ਦੇ ਸਥਾਨ ਤੱਕ ਜਾਂਦਾ !

4ਮੈਂ ਆਪਣਾ ਮੁੱਕਦਮਾ ਉਹ ਦੇ ਸਾਹਮਣੇ ਪੇਸ਼ ਕਰਦਾ, ਅਤੇ ਆਪਣਾ ਮੂੰਹ ਦਲੀਲਾਂ ਨਾਲ ਭਰਦਾ !

5ਮੈਂ ਉਹਨਾਂ ਗੱਲਾਂ ਨੂੰ ਜਾਣ ਲੈਂਦਾ ਜਿਹਨਾਂ ਨਾਲ ਉਹ ਮੈਨੂੰ ਉੱਤਰ ਦਿੰਦਾ, ਅਤੇ ਸਮਝ ਲੈਂਦਾ ਕਿ ਉਹ ਮੈਨੂੰ ਕੀ ਆਖਦਾ ।

6ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ ? ਨਹੀਂ, ਸਗੋਂ ਉਹ ਮੇਰੀ ਵੱਲ ਧਿਆਨ ਕਰਦਾ ।

7ਉੱਥੇ ਨੇਕ ਜਨ ਉਹ ਦੇ ਨਾਲ ਵਾਦ-ਵਿਵਾਦ ਕਰਦਾ, ਅਤੇ ਮੈਂ ਸਦਾ ਲਈ ਆਪਣੇ ਨਿਆਂਈ ਤੋਂ ਛੁਡਾਇਆ ਜਾਂਦਾ ।

8ਵੇਖੋ, ਮੈਂ ਅੱਗੇ ਜਾਂਦਾ ਹਾਂ ਪਰ ਉਹ ਉੱਥੇ ਨਹੀਂ, ਅਤੇ ਪਿੱਛੇ, ਪਰ ਉਹ ਮੈਨੂੰ ਮਿਲਦਾ ਨਹੀਂ,

9ਅਤੇ ਖੱਬੇ ਪਾਸੇ ਵੱਲ ਜਦੋਂ ਉਹ ਕੰਮ ਕਰਦਾ ਹੈ ਤਦ ਉਹ ਮੈਨੂੰ ਵਿਖਾਈ ਨਹੀਂ ਦਿੰਦਾ, ਉਹ ਸੱਜੇ ਪਾਸੇ ਨੂੰ ਮੁੜਦਾ ਹੈ, ਪਰ ਮੈਂ ਉਹ ਨੂੰ ਵੇਖਦਾ ਨਹੀਂ ।

10ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ ।

11ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ, ਮੈਂ ਉਹ ਦੇ ਰਾਹ ਦੀ ਪਾਲਣਾ ਕੀਤੀ ਅਤੇ ਕੁਰਾਹੇ ਨਾ ਪਿਆ ।

12ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ ।

13ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,

14ਕਿਉਂਕਿ ਜੋ ਕੁਝ ਮੇਰੇ ਲਈ ਠਹਿਰਾਇਆ ਗਿਆ ਹੈ ਉਸ ਨੂੰ ਉਹ ਪੂਰਾ ਕਰਦਾ ਹੈ, ਅਤੇ ਉਹ ਦੇ ਦਿਲ ਵਿੱਚ ਅਜਿਹੀਆਂ ਬਹੁਤ ਸਾਰੀਆਂ ਹੋਰ ਯੋਜਨਾਵਾਂ ਹਨ ।

15ਇਸ ਲਈ ਮੈਂ ਉਹ ਦੇ ਸਨਮੁਖ ਭੈ ਖਾਂਦਾ ਹਾਂ, ਜਦ ਮੈਂ ਇਸ ਦੇ ਬਾਰੇ ਸੋਚਦਾ ਹਾਂ ਤਦ ਮੈਂ ਉਸ ਤੋਂ ਡਰ ਜਾਂਦਾ ਹਾਂ ।

16ਪਰਮੇਸ਼ੁਰ ਨੇ ਮੇਰੇ ਦਿਲ ਨੂੰ ਕਮਜ਼ੋਰ ਬਣਾ ਦਿੱਤਾ, ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਘਬਰਾ ਦਿੱਤਾ ਹੈ ।

17ਕਿਉਂ ਜੋ ਹਨੇਰੇ ਨੇ ਮੈਨੂੰ ਘੇਰਿਆ ਹੋਇਆ ਹੈ ਅਤੇ ਘੁੱਪ ਹਨੇਰੇ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ ।



 <<  Job 23 >> 


Bible2india.com
© 2010-2025
Help
Single Panel

Laporan Masalah/Saran