Bible 2 India Mobile
[VER] : [PUNJABI]     [PL]  [PB] 
 <<  Hosea 12 >> 

1ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ ।

2ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ ।

3ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ,

4ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ,

5ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ !

6ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ ।

7ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇ ਖੋਰੀ ਨੂੰ ਪਿਆਰ ਕਰਦਾ ਹੈ ।

8ਅਫ਼ਰਾਈਮ ਕਹਿੰਦਾ ਹੈ, ਮੈਂ ਸੱਚ-ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਉਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ, ਨਾ ਪਾਉਣਗੇ ।

9ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਮਿਥੇ ਹੋਏ ਪਰਬਾਂ ਦੇ ਦਿਨਾਂ ਵਿੱਚ ।

10ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਦ੍ਰਿਸ਼ਟਾਂਤ ਵਰਤੇ ।

11ਜੇ ਗਿਲਆਦ ਵਿੱਚ ਬੁਰਿਆਈ ਹੈ, ਉਹ ਜ਼ਰੂਰ ਨਿਕੰਮੇ ਹੋ ਜਾਣਗੇ, ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਉਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ ।

12ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਔਰਤ ਲਈ ਟਹਿਲ ਸੇਵਾ ਕੀਤੀ, ਅਤੇ ਤੀਵੀਂ ਲਈ ਭੇਡਾਂ ਦੀ ਰਾਖੀ ਕੀਤੀ ।

13ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, ਅਤੇ ਨਬੀ ਦੇ ਰਾਹੀਂ ਉਹ ਸੰਭਾਲੇ ਗਏ ।

14ਅਫ਼ਰਾਈਮ ਨੇ ਕੌੜਾ ਕ੍ਰੋਧ ਚੜ੍ਹਾਇਆ, ਸੋ ਉਹ ਦੇ ਖ਼ੂਨ ਉਹ ਦੇ ਉੱਤੇ ਰੱਖੇ ਜਾਣਗੇ, ਅਤੇ ਉਹ ਦੀ ਨਿੰਦਿਆ ਉਹ ਦਾ ਪ੍ਰਭੂ ਉਹ ਦੇ ਉੱਤੇ ਹੀ ਮੋੜੇਗਾ !



 <<  Hosea 12 >> 


Bible2india.com
© 2010-2025
Help
Single Panel

Laporan Masalah/Saran