Bible 2 India Mobile
[VER] : [PUNJABI]     [PL]  [PB] 
 <<  Hosea 3 >> 

1ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ ।

2ਸੋ ਮੈਂ ਉਹ ਨੂੰ ਪੰਦਰਾਂ ਰੁਪਏ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ

3ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤ ਦਿਨਾਂ ਤੱਕ ਮੇਰੇ ਨਾਲ ਵੱਸੇਂਗੀ, ਤੂੰ ਨਾ ਵਿਭਚਾਰ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਪਤਨੀ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ ।

4ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।

5ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ । ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ ।



 <<  Hosea 3 >> 


Bible2india.com
© 2010-2026
Help
Single Panel

Laporan Masalah/Saran