Bible 2 India Mobile
[VER] : [PUNJABI]     [PL]  [PB] 
 <<  Leviticus 12 >> 

1ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

2ਇਸਰਾਏਲੀਆਂ ਨੂੰ ਆਖ ਜੇਕਰ ਕੋਈ ਇਸਤਰੀ ਗਰਭਵਤੀ ਹੋਵੇ ਅਤੇ ਮੁੰਡੇ ਨੂੰ ਜਨਮ ਦੇਵੇ ਤਾਂ ਉਹ ਸੱਤ ਦਿਨ ਤੱਕ ਅਸ਼ੁੱਧ ਰਹੇ, ਜਿਸ ਤਰ੍ਹਾਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ।

3ਅੱਠਵੇਂ ਦਿਨ ਮੁੰਡੇ ਦੀ ਸੁੰਨਤ ਕੀਤੀ ਜਾਵੇ ।

4ਇਸ ਦੇ ਬਾਅਦ ਉਹ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਵਿੱਚ ਤੇਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹੇ ਅਤੇ ਨਾ ਹੀ ਪਵਿੱਤਰ ਸਥਾਨ ਵਿੱਚ ਆਵੇ ਜਦ ਤੱਕ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਜਾਣ ।

5ਪਰ ਜੇਕਰ ਉਹ ਕੁੜੀ ਨੂੰ ਜਨਮ ਦੇਵੇ ਤਾਂ ਉਹ ਪੰਦਰਾਂ ਦਿਨ ਤੱਕ ਅਸ਼ੁੱਧ ਰਹੇ, ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ ।

6ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਲਈ ਕਬੂਤਰ ਦਾ ਬੱਚਾ ਜਾਂ ਘੁੱਗੀ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ ।

7ਤਦ ਜਾਜਕ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਤਾਂ ਉਹ ਆਪਣੇ ਲਹੂ ਵੱਗਣ ਤੋਂ ਸ਼ੁੱਧ ਹੋ ਜਾਵੇਗੀ । ਜੋ ਇਸਤਰੀ ਪੁੱਤਰ ਜਾਂ ਧੀ ਨੂੰ ਜਨਮ ਦੇਵੇ ਉਸ ਦੇ ਲਈ ਇਹੋ ਬਿਵਸਥਾ ਹੈ ।

8ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਤਾਂ ਹੋਮ ਬਲੀ ਦੇ ਭੇਟ ਲਈ ਅਤੇ ਦੂਜਾ ਪਾਪ ਬਲੀ ਦੀ ਭੇਟ ਲਈ ਦੇਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ ।



 <<  Leviticus 12 >> 


Bible2india.com
© 2010-2025
Help
Single Panel

Laporan Masalah/Saran