1ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ ।
2ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ ।
3ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾਂ ਕਰਦੇ ਹਾਂ ।
4ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ ।
5ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ ।
6ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ ।
7ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ ।
8ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ ।
9ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾਂ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋਂ
10ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ ।
11ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ ।
12ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ ।
13ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ ।
14ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ ।
15ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ ।
16ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁੱਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ ।
17ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁੱਝ ਉਸੇ ਵਿੱਚ ਸਥਿਰ ਰਹਿੰਦਾ ਹੈ ।
18ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ ।
19ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ ।
20ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ ।
21ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ ।
22ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ ।
23ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।
24ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
25ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ ।
26ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ ।
27ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਪਰਤਾਪ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ ।
28ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ ।
29ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ ।
<< Colossians 1 >>