Bible 2 India Mobile
[VER] : [PUNJABI]     [PL]  [PB] 
 <<  Psalms 102 >> 

1ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੱਕ ਪਹੁੰਚੇ !

2ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇ !

3ਮੇਰੇ ਦਿਨ ਤਾਂ ਧੂੰਏਂ ਵਾਂਗੂੰ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਗੂੰ ਬਲਦੀਆਂ ਹਨ ।

4ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ ।

5ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ ।

6ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ !

7ਮੈਂ ਜਾਗਦਾ ਰਿਹਾ ਅਤੇ ਉਸ ਚਿੜੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ ।

8ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਨ ਮੇਰਾ ਨਾਉਂ ਲੈ ਕੇ ਫਿਟਕਾਰਾਂ ਪਾਉਂਦੇ ਹਨ ।

9ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹਾਂ ।

10ਇਹ ਤੇਰੇ ਗੁੱਸੇ ਤੇ ਕਹਿਰ ਕਾਰਨ ਹੋਇਆ, ਕਿਉਂ ਜੋ ਤੂੰ ਚੁੱਕ ਕੇ ਮੈਨੂੰ ਫੇਰ ਪਟਕਾ ਸੁੱਟ ਦਿੱਤਾ !

11ਮੇਰੇ ਦਿਨ ਢਲਦੇ ਸਾਯੇ ਵਾਂਗੂੰ ਹਨ, ਮੈਂ ਘਾਹ ਵਾਂਗੂੰ ਮੁੱਕ ਜਾਂਦਾ ਹਾਂ ।

12ਪਰ ਤੂੰ ਹੇ ਯਹੋਵਾਹ, ਸਦਾ ਤੱਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓ ਪੀੜ੍ਹੀ ਤੱਕ !

13ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ ।

14ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ ।

15ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ ।

16ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ ।

17ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਤਾ ।

18ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ ।

19ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ,

20ਕਿ ਗ਼ੁਲਾਮ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,

21ਤਾਂ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,

22ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨਾ ਕਰਨ ਲਈ ਇਕੱਠੇ ਹੋਣ ।

23ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਆਯੂ ਨੂੰ ਘਟਾਇਆ ।

24ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ !

25ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ ।

26ਓਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਓਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ !

27ਪਰ ਤੂੰ ਓਹੀ ਹੈਂ, ਅਤੇ ਤੇਰੇ ਵਰ੍ਹੇ ਮੁਕਣਗੇ ਨਹੀਂ ।

28ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁੱਖ ਕਾਇਮ ਰਹੇਗੀ ।



 <<  Psalms 102 >> 


Bible2india.com
© 2010-2025
Help
Single Panel

Laporan Masalah/Saran