Bible 2 India Mobile
[VER] : [PUNJABI]     [PL]  [PB] 
 <<  Psalms 113 >> 

1ਹਲਲੂਯਾਹ ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ !

2ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ !

3ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ !

4ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ ।

5ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ ? ਜਿਹੜਾ ਉਚਿਆਈ ਤੇ ਵੱਸਦਾ ਹੈ,

6ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,

7ਜਿਹੜਾ ਗਰੀਬ ਨੂੰ ਖਾਕ ਵਿਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,

8ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,

9ਉਹ ਬੇਉਲਾਦਾ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ । ਹਲਲੂਯਾਹ ! ।



 <<  Psalms 113 >> 


Bible2india.com
© 2010-2025
Help
Single Panel

Laporan Masalah/Saran