Bible 2 India Mobile
[VER] : [PUNJABI]     [PL]  [PB] 
 <<  Psalms 129 >> 

1ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,

2ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ !

3ਹਾਲੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ !

4ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿਆਂ ਨੂੰ ਕੱਟ ਸੁੱਟਿਆ ।

5ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ !

6ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,

7ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,

8ਅਤੇ ਲੰਘਣ ਵਾਲੇ ਨਹੀਂ ਆਖਦੇ, "ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ ।"



 <<  Psalms 129 >> 


Bible2india.com
© 2010-2026
Help
Single Panel

Laporan Masalah/Saran