Bible 2 India Mobile
[VER] : [PUNJABI]     [PL]  [PB] 
 <<  Psalms 138 >> 

1ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ ।

2ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ !

3ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ ।

4ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,

5ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ !

6ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ !

7ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਜਿਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ ।

8ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ !



 <<  Psalms 138 >> 


Bible2india.com
© 2010-2025
Help
Single Panel

Laporan Masalah/Saran