Bible 2 India Mobile
[VER] : [PUNJABI]     [PL]  [PB] 
 <<  Psalms 149 >> 

1ਹਲਲੂਯਾਹ ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ !

2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ ਬਾਗ ਹੋਣ ।

3ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ !

4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫਤਹ ਨਾਲ ਸਿੰਗਾਰੇਗਾ,

5ਸੰਤ ਮਹਿਮਾ ਵਿੱਚ ਬਾਗ ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ !

6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ,

7ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,

8ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,

9ਅਤੇ ਲਿਖੇ ਹੋਏ ਫਤਵੇ ਉਨ੍ਹਾਂ ਉੱਤੇ ਚਲਾਉਣ, — ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ । ਹਲਲੂਯਾਹ ! ।



 <<  Psalms 149 >> 


Bible2india.com
© 2010-2025
Help
Single Panel

Laporan Masalah/Saran