Bible 2 India Mobile
[VER] : [PUNJABI]     [PL]  [PB] 
 <<  Psalms 58 >> 

1ਹੇ ਬਲਵਾਨ ਸੁਆਮੀਓ,ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ ? ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਂ ਕਰਦੇ ਹੋ ?

2ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ,ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ ?

3ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ ਬੋਲ ਕੇ ਭਟਕ ਜਾਂਦੇ ਹਨ ।

4ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,

5ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ ।

6ਹੇ ਪਰਮੇਸ਼ੁਰ,ਉਨ੍ਹਾਂ ਦੇ ਦੰਦਾ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ,ਜੁਆਨ ਬੱਬਰ ਸ਼ੇਰਾ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ ।

7ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਮਾਨੋ, ਟੋਟੇ-ਟੋਟੇ ਹੋ ਜਾਣ !

8ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ !

9ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ ।

10ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ ।

11ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ !



 <<  Psalms 58 >> 


Bible2india.com
© 2010-2025
Help
Single Panel

Laporan Masalah/Saran