Bible 2 India Mobile
[VER] : [PUNJABI]     [PL]  [PB] 
 <<  Psalms 63 >> 

1ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ ।

2ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ ।

3ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ ।

4ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ ।

5ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੇਰਾ ਮੂੰਹ ਤੇਰੀ ਉਸਤਤ ਕਰੇਗਾ,

6ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ ।

7ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ ।

8ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ ।

9ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ ।

10ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ ।

11ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ ।



 <<  Psalms 63 >> 


Bible2india.com
© 2010-2025
Help
Single Panel

Laporan Masalah/Saran