Bible 2 India Mobile
[VER] : [PUNJABI]     [PL]  [PB] 
 <<  Psalms 65 >> 

1ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਣਾ ਪੂਰੀ ਕੀਤੀ ਜਾਵੇਗੀ ।

2ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ ।

3ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ ।

4ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, — ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ ।

5ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ਼ਾ ਹੈਂ, ਤੂੰ ਧਰਮ ਨਾਲ ਭਿਆਣਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ !

6ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ ਕਰਦਾ ਹੈਂ, ਤੇਰਾ ਲੱਕ ਬਲ ਨਾਲ ਬੰਨਿਆ ਹੋਇਆ ਹੈ ।

7ਤੂੰ ਸਮੁੰਦਰਾਂ ਦੇ ਰੌਲੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲੇ ਨੂੰ ਅਤੇ ਲੋਕਾਂ ਦੀ ਹਲਚਲ ਨੂੰ ਥਮ੍ਹਾ ਦਿੰਦਾ ਹੈਂ,

8ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ ।

9ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ ।

10ਤੂੰ ਉਹ ਦੇ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ ।

11ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ, ਅਤੇ ਤੇਰੀਆਂ ਲੀਹਾਂ ਤੋਂ ਚਿਕਨਾਈ ਚੋਂਦੀ ਹੈ ।

12ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ ।

13ਜੂਹਾਂ ਇੱਜੜ ਨਾਲ ਕੱਜੀਆਂ ਗਈਆਂ, ਦੂਣਾ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਅਤੇ ਗਾਉਂਦੀਆਂ ਹਨ ।



 <<  Psalms 65 >> 


Bible2india.com
© 2010-2025
Help
Single Panel

Laporan Masalah/Saran